Uncategorized

ਲੋਕ ਮਿਲਣੀ ਤਹਿਤ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਕੋਟਕਪੂਰਾ 5 ਜਨਵਰੀ ( ਬਿਊਰੋ, ਵਾਸ਼ਿਸ਼ਟ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕਾਂ ਨੇ ਭਾਗ ਲਿਆ ਅਤੇ ਆਪਣੀਆਂ ਸਮੱਸਿਆਵਾਂ ਸਪੀਕਰ ਸਾਹਿਬ ਦੇ ਸਾਹਮਣੇ ਰੱਖੀਆਂ।

ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਗੱਲਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਅਤੇ ਸਮੇਂਬੱਧ ਢੰਗ ਨਾਲ ਸਮੱਸਿਆਵਾਂ ਦੇ ਹੱਲ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਸੁਣ ਕੇ ਹੱਲ ਕਰਨਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਉਨ੍ਹਾਂ ਨੇ ਦੱਸਿਆ ਕਿ ਲੋਕ ਮਿਲਣੀਆਂ ਸਰਕਾਰ ਅਤੇ ਲੋਕਾਂ ਦਰਮਿਆਨ ਮਜ਼ਬੂਤ ਪੁਲ ਦਾ ਕੰਮ ਕਰਦੀਆਂ ਹਨ ਅਤੇ ਇਸ ਰਾਹੀਂ ਲੋਕਾਂ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ।

ਸਪੀਕਰ ਸੰਧਵਾਂ ਨੇ ਪਿੰਡ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਉਠਾਉਣ ਦੀ ਅਪੀਲ ਕੀਤੀ।

ਇਸ ਮੌਕੇ ਪਿੰਡ ਦੇ ਸਰਪੰਚ, ਪੰਚ, ਪਾਰਟੀ ਵਰਕਰਾਂ ਸਮੇਤ ਹੋਰ ਹਾਜ਼ਰ ਸਨ।#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta

Related Articles

Leave a Reply

Your email address will not be published. Required fields are marked *

Back to top button
error: Content is protected !!