Uncategorized

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਤੇ ਪਾਬੰਦੀ

ਮੋਗਾ, 07 ਜਨਵਰੀ ( ਬਿਊਰੋ, ਵਾਸ਼ਿਸ਼ਟ ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਸਥਿਤ ਸਾਰੇ ਮੈਰਿਜ ਪੈਲਸਾਂ ਦੇ ਮਾਲਕਾਂ ਨੂੰ ਕਿਸੇ ਵੀ ਫੰਕਸ਼ਨ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ ਪੈਲਸਾਂ ਦੀ ਚਾਰ ਦਿਵਾਰੀ ਅੰਦਰ ਹੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਉਹਨਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੈਰਿਜ ਪੈਲਸਾਂ ਦੇ ਮਾਲਕ ਅਤੇ ਮੈਰਿਜ ਪੈਲਸਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੈਰਿਜ ਪੈਲਸਾਂ ਦੇ ਮਾਲਕਾਂ ਵੱਲੋਂ ਇਹ ਵੀ ਧਿਆਨ ਵਿੱਚ ਰੱਖਿਆ ਜਾਵੇ ਕਿ ਸਰਕਾਰ ਦੀ ਪ੍ਰਾਪਰਟੀ ਜਿਸ ਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈ ਉਸ ਨੂੰ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਿਆ ਜਾਵੇ।

ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਹੁਕਮਾਂ ਅਤੇ ਐਕਟ ਦੇ ਨਿਯਮਾਂ ਦੀ ਮੈਰਿਜ ਪੈਲਸਾਂ ਦੇ ਮਾਲਕਾਂ ਵੱਲੋਂ ਪਾਲਣਾ ਕੀਤੀ ਜਾਵੇ।

ਮੈਰਿਜ ਪੈਲਿਸਾਂ ਦੀ ਚਾਰ ਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਕਰਨ ਨਾਲ ਜਿੱਥੇ ਦੁਰਘਟਨਾਵਾਂ ਦਾ ਖਦਸ਼ਾ ਬਣਿਆ ਰਹਿੰਦਾ ਹੈ ਉੱਥੇ ਟਰੈਫਿਕ ਲਈ ਵੀ ਬਹੁਤ ਸਮੱਸਿਆ ਪੈਦਾ ਹੁੰਦੀ ਹੈ।ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ। #dcmoga #dpromoga #moga

Related Articles

Leave a Reply

Your email address will not be published. Required fields are marked *

Back to top button
error: Content is protected !!