Uncategorized

ਮਹਿਲਾ ਸਸ਼ਕਤੀਕਰਨ ਅਤੇ ਨਸ਼ਾ ਮੁਕਤ ਪੰਜਾਬ ਲਈ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਮੈਦਾਨ ਵਿੱਚ ਡਟੀ

ਮਾਲੇਰਕੋਟਲਾ ਵਿੱਚ ਮਹਿਲਾ ਵਿੰਗ ਦੀ ਅਹਿਮ ਮੀਟਿੰਗ, ਜ਼ਮੀਨੀ ਪੱਧਰ ’ਤੇ ਸੰਗਠਨ ਮਜ਼ਬੂਤ ਕਰਨ ਦਾ ਸੱਦਾ

ਮਾਲੇਰਕੋਟਲਾ, 8 ਜਨਵਰੀ ( ਬਿਊਰੋ, ਵਾਸ਼ਿਸ਼ਟ ) ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ, ਮਹਿਲਾਵਾਂ ਦੀ ਰਾਜਨੀਤਿਕ ਭਾਗੀਦਾਰੀ ਵਧਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਦੇ ਦਫ਼ਤਰ ਵਿਖੇ ਮਾਲਵਾ ਜੋਨ ਇੰਚਾਰਜ ਵੀਰਪਾਲ ਕੌਰ ਚਹਿਲ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਇੰਚਾਰਜ ਮਨਪ੍ਰੀਤ ਕੌਰ ਢਿੱਲੋਂ, ਹਲਕਾ ਕੋਆਰਡੀਨੇਟਰ ਪਰਵੀਨ, ਮਹਿਲਾ ਆਗੂ ਦੀਪਮਾਲਾ ਦੁੱਗਲ,ਬਲਾਕ ਪ੍ਰਧਾਨ ਸੁਕਰੀਆ, ਨਿਆਬ ਕਿਰਨ,ਸਨਾਵਰ ਅਤੇ ਬਲਾਕ ਕੋਆਰਡੀਨੇਟਰਾਂ ਸਮੇਤ ਵੱਡੀ ਗਿਣਤੀ ਵਿੱਚ ਮਹਿਲਾ ਵਰਕਰਾਂ ਨੇ ਭਾਗ ਲਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜੋਨ ਇੰਚਾਰਜ ਵੀਰਪਾਲ ਕੌਰ ਚਹਿਲ ਨੇ ਕਿਹਾ ਕਿ ਮਹਿਲਾਵਾਂ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਬਣ ਰਹੀਆਂ ਹਨ ਅਤੇ ਪਾਰਟੀ ਨੂੰ ਦਿਨੋਂ-ਦਿਨ ਮਹਿਲਾਵਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ “ਮਹਿਲਾਵਾਂ ਹੁਣ ਸਿਰਫ਼ ਵੋਟਰ ਨਹੀਂ ਰਹੀਆਂ, ਸਗੋਂ ਸਿਆਸਤ ਦੀ ਦਿਸ਼ਾ ਤੈਅ ਕਰਨ ਵਾਲੀ ਤਾਕਤ ਬਣ ਰਹੀਆਂ ਹਨ।” ਉਨ੍ਹਾਂ ਐਲਾਨ ਕੀਤਾ ਕਿ ਮਹਿਲਾ ਵਿੰਗ ਦੇ ਵਰਕਰ ਘਰ-ਘਰ ਜਾ ਕੇ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਪ੍ਰਚਾਰ ਕਰਨਗੇ ਅਤੇ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਵਿਧਾਇਕ ਮਾਲੇਰਕੋਟਲਾ ਦੀ ਸਰੀਕੇ ਹਯਾਤ ਫਰਿਆਲ ਰਹਿਮਾਨ ਨੇ ਕਿਹਾ ਕਿ “ਆਮ ਆਦਮੀ ਪਾਰਟੀ ਹਰ ਘਰ ਦੀ ਆਵਾਜ਼ ਅਤੇ ਮਹਿਲਾਵਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਮਹਿਲਾ ਸਸ਼ਕਤੀਕਰਨ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ। ਉਨ੍ਹਾਂ ਸਰਕਾਰ ਵੱਲੋਂ ਲਾਗੂ ਸਿਹਤ ਬੀਮਾ ਯੋਜਨਾ ਅਤੇ ਹੋਰ ਲੋਕ-ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਮਹਿਲਾ ਵਿੰਗ ਸਮਾਜ ਵਿੱਚ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰੇਗੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਹਿਲਾਵਾਂ ਨੂੰ ਅਗਵਾਈ ਵਾਲੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਅੰਤ ਵਿੱਚ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੇ ਸਰਵਪੱਖੀ ਵਿਕਾਸ ਅਤੇ ਨਸ਼ਾ ਮੁਕਤ, ਖੁਸ਼ਹਾਲ ਪੰਜਾਬ ਦੀ ਉਸਾਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।#highlight #dc #DPRO #PunjabiNews #mycitymynews #currentnews #latestnewsupdate #aamjanta #aap

Related Articles

Leave a Reply

Your email address will not be published. Required fields are marked *

Back to top button
error: Content is protected !!