ਵਿਧਾਇਕ ਸ਼ੈਰੀ ਕਲਸੀ ਨੇ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਯਾਦਗਾਰੀ ਚੌਂਕ ਲੋਕਾਂ ਨੂੰ ਕੀਤਾ ਸਮਰਪਿਤ

ਬਟਾਲਾ, 8 ਜਨਵਰੀ ( ਸੂਤਰ ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਯਾਦਗਾਰੀ ਚੌਂਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ।

ਇਸ ਯਾਦਗਾਰੀ ਚੌਂਕ ਵਿੱਚ ਸ਼ਾਨਦਾਰ ਕਲਾਕ ਟਾਵਰ ਅਤੇ ਲਾਈਟਾਂ ਲਗਾਈਆਂ ਗਈਆਂ ਹਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸ ਦੇ ਸੁੁਨਹਿਰੇ ਪੰਨਿਆਂ ਵਿੱਚ ਦਰਜ ਹੋ ਗਿਆ ਹੈ ਅਤੇ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਦੀ ਯਾਦ ਵਿੱਚ ਬਣਾਇਆ ਚੌਂਕ, ਲੋਕਾਂ ਅਤੇ ਨੌਜਵਾਨ ਪੀੜੀ ਨੂੰ ਹਮੇਸ਼ਾ ਆਪਣੀ ਅਮੀਰ ਵਿਰਾਸਤ ਨਾਲ ਜੋੜ ਕੇ ਰੱਖੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਬਟਾਲਾ ਵਾਸੀਆਂ ਨੂੰ ਅੱਜ ਦੇ ਦਿਨ ਦੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹ ਬਟਾਲਾ ਦੇ ਸਰਬਪੱਖੀ ਵਿਕਾਸ, ਬਟਾਲਾ ਨੂੰ ਖੂਬਸੂਰਤ ਬਣਾਉਣ ਅਤੇ ਬਟਾਲਾ ਦੇ ਅਮੀਰ ਵਿਰਸੇ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ ਅਤੇ ਬਟਾਲਾ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਉਨਾਂ ਕਿਹਾ ਕਿ ਜਦੋ ਦੀ ਲੋਕਾਂ ਨੇ ਉਨਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉਹ ਦਿਨ ਰਾਤ ਲੋਕਾਂ ਦੀ ਸੇਵਾ ਕਰਨ ਅਤੇ ਬਟਾਲਾ ਦੇ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ।

ਇਸ ਮੌਕੇ ਚੌਂਕ ਨੇੜਲੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਕਿਹਾ ਕਿ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਸੋਚ ਅਤੇ ਕਾਰੁਜ਼ਗਾਰੀ ਦੀ ਸਰਾਹਨਾ ਕਰਦੇ ਹਨ, ਜੋ ਬਟਾਲਾ ਦੇ ਵਿਕਾਸ ਕਰਨ ਦੇ ਨਾਲ ਨਾਲ ਅਮੀਰ ਵਿਰਸੇ ਨੂੰ ਸੰਭਾਲ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ਸ਼ਹੀਦੀ ਚੌਂਕ ਨੌਜਵਾਨਾਂ ਨੂੰ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਨਾਲ ਜੋੜ ਕੇ ਰੱਖੇਗਾ ਅਤੇ ਦੇਸ਼ ਭਗਤੀ ਦਾ ਜ਼ਜਬਾ ਪੈਦਾ ਕਰੇਗਾ।#highlight #dc #DPRO #PunjabiNews #mycitymynews #currentnews #latestnewsupdate #aamjanta




