Uncategorized

ਖਨੌਰੀ ਸ਼ਹਿਰ ਦੇ ਸਰਵਪੱਖੀ ਵਿਕਾਸ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ: ਬਰਿੰਦਰ ਗੋਇਲ

ਕੈਬਨਿਟ ਮੰਤਰੀ ਨੇ ਖਨੌਰੀ ਦੇ ਬੱਸ ਅੱਡੇ ਦੇ ਸੁੰਦਰੀਕਰਨ ਦਾ ਨੀਂਹ ਪੱਥਰ ਰੱਖਿਆ

ਖਨੌਰੀ 8 ਜਨਵਰੀ ( ਸੂਤਰ ) ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਬੱਸ ਸਟੈਂਡ, ਖਨੌਰੀ ਦੇ ਸੁੰਦਰੀਕਰਨ ਲਈ 62.40 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇੱਸ ਵਿਚ ਬੱਸ ਸਟੈਂਡ ਦੇ ਫਰਸ਼ ਨੂੰ ਉੱਚਾ ਚੁੱਕਣ (ਜਿੱਥੇ ਬੱਸਾਂ ਖੜ੍ਹਦੀਆਂ ਹਨ) ਅਤੇ ਮੋਟਰਸਾਈਕਲ ਅਤੇ ਕਾਰ ਸਟੈਂਡ ਦੇ ਸ਼ੈੱਡ ਵਿੱਚ ਵਾਧਾ ਕਰਨਾ ਸ਼ਾਮਲ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸੇ ਵੀ ਸ਼ਹਿਰ ਦੀ ਸੁਚੱਜੀ ਆਵਾਜਾਈ ਪ੍ਰਣਾਲੀ ਲਈ ਇੱਕ ਚੰਗਾ ਅਤੇ ਆਧੁਨਿਕ ਬੱਸ ਸਟੈਂਡ ਬਹੁਤ ਜ਼ਰੂਰੀ ਹੁੰਦਾ ਹੈ। ਬੱਸ ਸਟੈਂਡ ਸ਼ਹਿਰ ਦੀ ਪਛਾਣ ਹੁੰਦਾ ਹੈ ਅਤੇ ਇੱਥੋਂ ਹੀ ਯਾਤਰੀਆਂ ਨੂੰ ਸੁਵਿਧਾਵਾਂ ਮਿਲਣੀਆਂ ਸ਼ੁਰੂ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ, ਸਹੂਲਤਭਰੀ ਅਤੇ ਸੁਚੱਜੀ ਆਵਾਜਾਈ ਮੁਹੱਈਆ ਕਰਵਾਉਣਾ ਹੈ। ਇਸ ਲਈ ਬੱਸ ਸਟੈਂਡ ਵਿੱਚ ਸਾਫ਼-ਸੁਥਰਾ ਵਾਤਾਵਰਨ, ਬੈਠਣ ਲਈ ਉਚਿਤ ਪ੍ਰਬੰਧ, ਪੀਣ ਵਾਲਾ ਸਾਫ਼ ਪਾਣੀ, ਪਖਾਨੇ ਅਤੇ ਸੁਰੱਖਿਆ ਵਰਗੀਆਂ ਬੁਨਿਆਦੀ ਸੁਵਿਧਾਵਾਂ ਦਾ ਹੋਣਾ ਲਾਜ਼ਮੀ ਹੈ।

ਉਨ੍ਹਾਂ ਨੇ ਕਿਹਾ ਕਿ ਨਵੇਂ ਵਿਕਾਸ ਕਾਰਜਾਂ ਨਾਲ ਨਾ ਸਿਰਫ਼ ਯਾਤਰੀਆਂ ਨੂੰ ਸੁਵਿਧਾ ਮਿਲੇਗੀ, ਸਗੋਂ ਸ਼ਹਿਰ ਦੀ ਸੁੰਦਰਤਾ ਅਤੇ ਵਪਾਰਕ ਸਰਗਰਮੀਆਂ ਨੂੰ ਵੀ ਉਤਸ਼ਾਹ ਮਿਲੇਗਾ।

ਇਸ ਮੌਕੇ ਸ਼੍ਰੀ ਗੋਇਲ ਨੇ ਕਿਹਾ ਕਿ ਨਗਰ ਪੰਚਾਇਤ ਖਨੌਰੀ ਦੇ ਕੌਂਸਲਰਾਂ ਵੱਲੋਂ ਸ਼ਹਿਰ ਦੇ ਵਿਕਾਸ ਲਈ ਕੀਤੀਆਂ ਗਈਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ, ਅਤੇ ਖਨੌਰੀ ਸ਼ਹਿਰ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ, ਕੌਂਸਲਰ ਕ੍ਰਿਸ਼ਨ ਗੋਇਲ, ਕੌਂਸਲਰ ਅੰਕੁਰ ਸਿੰਗਲਾ, ਕੌਂਸਲਰ ਮਹਾਂਵੀਰ ਸਿੰਘ ਠੇਕੇਦਾਰ, ਕੌਂਸਲਰ ਬਲਵਿੰਦਰ ਸਿੰਘ, ਕੌਂਸਲਰ ਹਰਬੰਸ ਲਾਲ, ਕੌਂਸਲਰ ਸੁਭਾਸ਼ ਚੰਦ, ਕੌਂਸਲਰ ਕੁਲਦੀਪ ਸਿੰਘ ਪੂਨੀਆ, ਕੌਂਸਲਰ ਕੁਲਦੀਪ ਕੌਰ, ਕੌਂਸਲਰ ਜਸਮੇਲ ਕੌਰ,

ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਵਿਸ਼ਾਲ ਕਾਂਸਲ, ਟਰੱਕ ਯੂਨੀਅਨ ਪ੍ਰਧਾਨ ਵੀਰਭਾਨ ਕਾਂਸਲ, ਟਰੱਕ ਮਾਰਕੀਟ ਪ੍ਰਧਾਨ ਰੋਮੀ ਗੋਇਲ, ਮੰਤਰੀ ਸ਼੍ਰੀ ਗੋਇਲ ਦੇ ਪੀ. ਏ. ਰਕੇਸ਼ ਕੁਮਾਰ ਵਿੱਕੀ, ਅਤੇ ਸਮੂਹ ਸਟਾਫ ਸਮੇਤ ਸ਼ਹਿਰ ਦੇ ਸਾਰੇ ਹੀ ਪ੍ਰਮੁੱਖ ਨੁਮਾਇੰਦੇ ਹਾਜ਼ਰ ਸਨ।#highlight #dc #DPRO #PunjabiNews #mycitymynews #currentnews #latestnewsupdate #aamjanta

Related Articles

Leave a Reply

Your email address will not be published. Required fields are marked *

Back to top button
error: Content is protected !!