Uncategorized

ਦਿਵਿਆਂਗ ਵਿਅਕਤੀਆਂ ਲਈ ਅਲਿਮਕੋ ਦਾ ਉਪਰਾਲਾ ਪ੍ਰਸ਼ੰਸਾ ਯੋਗ – ਧਾਲੀਵਾਲ

121 ਦਿਵਿਆਂਗ ਵਿਅਕਤੀਆਂ ਨੂੰ ਕਰੀਬ 21 ਲੱਖ ਰੁਪਏ ਦੇ ਵੰਡੇ ਸਹਾਇਕ ਉਪਕਰਣ

ਅੰਮ੍ਰਿਤਸਰ, 8 ਜਨਵਰੀ ( ਸੂਤਰ ) ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ ਜਿਨਾਂ ਦੇ ਯਤਨਾਂ ਸਦਕਾ ਅਲਿਮਕੋ ਵਲੋਂ 3 ਮਾਰਚ 2025 ਨੂੰ ਅਜਨਾਲਾ ਵਿਖੇ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਉਹਨਾਂ ਲੋੜਵੰਦ ਵਿਅਕਤੀਆ ਨੂੰ ਸਹਾਇਕ ਉਪਕਰਣ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਸ: ਧਾਲੀਵਾਲ ਨੇ ਕਿਹਾ ਕਿ ਮੈਨੂੰ ਖੁਸ਼ੀ ਹੋਈ ਹੈ ਕਿ ਮੈਂ ਇਨਾਂ ਲੋੜਵੰਦਾਂ ਦੇ ਕੰਮ ਆ ਸਕਿਆਂ ਹਾਂ।

ਉਨਾਂ ਕਿਹਾ ਕਿ ਇਨਾਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਈਆਂ ਹਨ ਅਤੇ ਛੇਤੀ ਹੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ।

ਉਨਾਂ ਦੱਸਿਆ ਕਿ ਅਲਿਮਕੋ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਪ੍ਰਸ਼ੰਸਾ ਯੋਗ ਹੈ।
ਉਨਾਂ ਦੱਸਿਆ ਕਿ ਕੈਂਪਾਂ ਵਿੱਚ 121 ਦਿਵਿਆਂਗ ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਜਨਾਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 247 ਸਹਾਇਕ ਉਪਕਰਨ ਕਰੀਬ 21 ਲੱਖ 28 ਹਜ਼ਾਰ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ।

ਉਨਾਂ ਦੱਸਿਆ ਕਿ ਕੈਂਪ ਦੌਰਾਨ ਬੈਟਰੀ ਵਾਲੇ ਟਰਾਈਸਾਈਕਲ, ਵੀਲ੍ਹ ਚੇਅਰ ਅਤੇ ਹੋਰ ਉਪਕਰਣਾਂ ਦੀ ਵੰਡ ਲੋੜਵੰਦਾਂ ਨੂੰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਮੈਂ ਇਸ ਬਾਬਤ ਅਲਿਮਕੋ ਨਾਲ ਰਾਬਤਾ ਕਾਇਮ ਕੀਤਾ ਸੀ ਕਿ ਸਾਡੇ ਸਰਹੱਦੀ ਇਲਾਕੇ ਦੇ ਲੋੜਵੰਦਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣ,

ਜਿਨਾਂ ਨੇ ਪਹਿਲਾਂ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਜਿਸ ਵਿੱਚ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਇਹ ਸਾਰੇ ਉਪਕਰਣ ਅਲਿਮਕੋ ਵਲੋਂ ਬਹੁਤ ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ।

ਇਸ ਮੌਕੇ ਐਸ.ਡੀ.ਐਮ. ਅਜਨਾਲਾ ਸ: ਰਵਿੰਦਰਪਾਲ ਸਿੰਘ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ 25 ਮੋਟੋਰਾਈਜਡ ਟਰਾਈਸਾਈਕਲ, 47 ਟਰਾਈ ਸਾਈਕਲ, 36 ਵੀਲ ਚੇਅਰ, 1 ਸੀ.ਪੀ. ਚੇਅਰ, 3 ਟੀ:ਐਲ:ਐਮ ਕਿੱਟ, 12 ਸੁਣਨ ਵਾਲੀਆਂ ਮਸ਼ੀਨਾਂ, 58 ਬੇਸਾਖੀਆਂ, 1 ਵਿਜੂਐਲ ਕਿੱਟ, 19 ਵਾਲਕਿੰਗ ਸਟਿੱਕ, 11 ਵਾਕਰ, 4 ਰੋਲੇਟਰ, 26 ਕੁਸ਼ਨਜ਼ ਅਤੇ 4 ਬਨਾਉਟੀ ਅੰਗ ਵੰਡੇ ਗਏ ਹਨ।

ਇਸ ਮੌਕੇ ਸੀ.ਡੀ.ਪੀ.ਓ. ਅਜਨਾਲਾ ਰਛਪਾਲ ਕੌਰ, ਨੋਡਲ ਇੰਚਾਰਜ ਧਰਮਿੰਦਰ ਸਿੰਘ, ਅਲਿਮਕੋ ਤੋਂ ਸ੍ਰੀ ਅਨਿਲ ਕੁਮਾਰ, ਸ: ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।#highlight #dc #DPRO #PunjabiNews #mycitymynews #currentnews #latestnewsupdate #aamjanta #latestnews

Related Articles

Leave a Reply

Your email address will not be published. Required fields are marked *

Back to top button
error: Content is protected !!