Uncategorized

ਮੇਲਾ ਮਾਘੀ: ਏ ਡੀ ਸੀ ਨੇ ਸਫਾਈ ਅਤੇ ਸੁਚਾਰੂ ਟ੍ਰੈਫਿਕ ਤੇ ਵਧੇਰੇ ਧਿਆਨ ਦੇਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਟਕਪੂਰਾ ਰੋਡ ਤੇ ਸਮਾਗਮ ਨੂੰ ਕਰਣਗੇ ਸੰਬੋਧਨ

ਸ੍ਰੀ ਮੁਕਤਸਰ ਸਾਹਿਬ: 9 ਜਨਵਰੀ ( ਸੂਤਰ ) ਮੇਲਾ ਮਾਘੀ ਦੇ ਸੁਚੱਜੇ ਅਤੇ ਸੁਰੱਖਿਅਤ ਆਯੋਜਨ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਸਮੀਖਿਆ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।

ਮੀਟਿੰਗ ਵਿੱਚ ਮੇਲਾ ਮਾਘੀ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਦੌਰਾਨ ਬੋਲਦਿਆਂ ਏ ਡੀ ਸੀ ਨੇ ਸ਼ਹਿਰ ਦੀ ਸਫਾਈ ਵਿਵਸਥਾ ਅਤੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਤੇ ਜ਼ੋਰ ਦਿੱਤਾ ।

ਮੀਟਿੰਗ ਦੌਰਾਨ ਉਨ੍ਹਾਂ ਸਪਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਮੇਲੇ ਦੌਰਾਨ ਸੰਗਤ ਦੀ ਸੁਰੱਖਿਆ ਅਤੇ ਸਹੂਲਤਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਨੇ ਖ਼ਾਸ ਤੌਰ ‘ਤੇ ਗੁਰਦੁਆਰਾ ਸਾਹਿਬ ਵੱਲ ਜਾਣ ਵਾਲੇ ਰਸਤਿਆਂ ‘ਤੇ ਢਿੱਲੀਆਂ ਤਾਰਾਂ ਨੂੰ ਤੁਰੰਤ ਠੀਕ ਕਰਨ ਅਤੇ ਬਿਜਲੀ ਸਬੰਧੀ ਪੂਰੀ ਸੁਰੱਖਿਆ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ।

ਸਫ਼ਾਈ ਪ੍ਰਬੰਧਾਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਮੇਲਾ ਖੇਤਰ ਵਿੱਚ ਲਗਾਤਾਰ ਸਫ਼ਾਈ ਬਣਾਈ ਰੱਖੀ ਜਾਵੇ। ਇਸ ਤੋਂ ਇਲਾਵਾ, ਦੇਸ਼ ਵਿਦੇਸ਼ ਤੋਂ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਲਈ ਬੱਸ ਸ਼ੈਲਟਰ ਤਿਆਰ ਕਰਨ, ਯਾਤਰੀਆਂ ਦੀ ਸੁਵਿਧਾ ਲਈ ਪੀਣ ਵਾਲੇ ਪਾਣੀ ਦੇ ਪ੍ਰਬੰਧ, ਲੰਗਰਾਂ ਲਈ ਉਚਿਤ ਥਾਵਾਂ, ਅਤੇ ਲੱਖਾਂ ਸ਼ਰਧਾਲੂਆਂ ਦੀ ਲੋੜ ਮੁਤਾਬਕ ਅਸਥਾਈ ਸ਼ੌਚਾਲਿਆਂ (ਟੈਂਪਰੇਰੀ ਟਾਇਲਟਸ) ਦੀ ਪੂਰੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ ਗਏ।

ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਏ ਡੀ ਸੀ ਨੇ ਪੁਲਿਸ ਵਿਭਾਗ ਨੂੰ ਮੇਲੇ ਦੌਰਾਨ ਪੂਰੀ ਚੌਕਸੀ ਅਤੇ ਸੁਰੱਖਿਆ ਵਿਜਿਨ ਬਣਾਈ ਰੱਖਣ ਲਈ ਕਿਹਾ। ਨਾਲ ਹੀ, ਟ੍ਰੈਫਿਕ ਪ੍ਰਬੰਧ, ਭੀੜ ਕੰਟਰੋਲ ਅਤੇ ਐਮਰਜੈਂਸੀ ਸੇਵਾਵਾਂ ਲਈ ਲਾਜ਼ਮੀ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ।

ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਰਕਾਰੀ ਹਦਾਇਤਾਂ ਅਨੁਸਾਰ ਸਾਰੇ ਲਾਜ਼ਮੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ, ਤਾਂ ਜੋ ਮੇਲਾ ਮਾਘੀ ਸ਼ਾਂਤੀਪੂਰਕ, ਸੁਰੱਖਿਅਤ ਅਤੇ ਸਫ਼ਲ ਢੰਗ ਨਾਲ ਸੰਪੰਨ ਹੋ ਸਕੇ।
.
ਮੀਟਿੰਗ ਦੌਰਾਨ 14 ਜਨਵਰੀ ਨੂੰ ਕੋਟਕਪੂਰਾ ਰੋਡ ਸਥਿਤ ਡੀ ਏ ਵੀ ਸਕੂਲ ਦੇ ਨੇੜੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਸਮਾਗਮ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ, ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠ ਦੀ ਸੰਭਾਵਨਾ ਹੈ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਸਬੰਧਤ ਵਿਭਾਗਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਦੇ ਮੱਦੇਨਜ਼ਰ ਕੋਟਕਪੂਰਾ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟ੍ਰੈਫਿਕ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣ, ਤਾਂ ਜੋ ਮੇਲਾ ਮਾਘੀ ਦੌਰਾਨ ਆਉਣ ਵਾਲੀ ਸੰਗਤ ਅਤੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ।

ਉਨ੍ਹਾਂ ਨੇ ਕਿਹਾ ਕਿ ਰੈਲੀ ਸਥਾਨ ‘ਤੇ ਸੁਰੱਖਿਆ ਦੇ ਪੂਰੇ ਪ੍ਰਬੰਧ, ਪਾਰਕਿੰਗ ਦੀ ਵਿਵਸਥਾ, ਐਮਰਜੈਂਸੀ ਸੇਵਾਵਾਂ, ਐਂਬੂਲੈਂਸ ਅਤੇ ਫਾਇਰ ਸੇਫ਼ਟੀ ਸਬੰਧੀ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਏ ਜਾਣ। ਨਾਲ ਹੀ, ਮੇਲਾ ਮਾਘੀ ਅਤੇ ਰੈਲੀ ਦੋਵਾਂ ਦੇ ਇਕੋ ਸਮੇਂ ਆਯੋਜਨ ਕਾਰਨ ਭੀੜ ਪ੍ਰਬੰਧਨ ਲਈ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਅਤੇ ਲਗਾਤਾਰ ਨਿਗਰਾਨੀ ਰੱਖਣ ਦੇ ਵੀ ਸਖ਼ਤ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਮੇਲਾ ਮਾਘੀ ਅਤੇ ਸਮਾਗਮ ਦੋਵੇਂ ਸਮਾਗਮ ਸ਼ਾਂਤੀਪੂਰਕ, ਸੁਰੱਖਿਅਤ ਅਤੇ ਬਿਨਾਂ ਕਿਸੇ ਵਿਘਨ ਦੇ ਸਫ਼ਲਤਾਪੂਰਕ ਸੰਪੰਨ ਹੋ ਸਕਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta

Related Articles

Leave a Reply

Your email address will not be published. Required fields are marked *

Back to top button
error: Content is protected !!