Uncategorized

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

ਪਿੰਡ ਨਿਮਵਾਲਾ ਮੌੜ, ਧਰਮਪੁਰਾ ਅਤੇ ਰਾਮਗੜ੍ਹ ਵਿੱਚ ਕੱਢੀ ਗਈ ਪਦ ਯਾਤਰਾ

ਬਰਨਾਲਾ, 11 ਜਨਵਰੀ ( ਸੂਤਰ ) ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਨਿਮਵਾਲਾ ਮੌੜ, ਧਰਮਪੁਰਾ ਅਤੇ ਰਾਮਗੜ੍ਹ ਵਿੱਚ ਯੁੱਧ ਨਸ਼ਿਆਂ ਵਿਰੁੱਧ ਪਦ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗੂਰਕ ਕੀਤਾ ਗਿਆ।

ਇਸ ਪਦ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ,

ਉੱਥੇ ਹੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ।

ਉਹਨਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਲੱਗੇ ਪਿੰਡ ਦੇ ਪਹਿਰੇਦਾਰ, ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਸ ਮੁਹਿੰਮ ਨੂੰ ਮਿਸ਼ਨ ਦੇ ਤੌਰ ‘ਤੇ ਚਲਾਇਆ ਜਾ ਰਿਹਾ ਹੈ ਤਾਂ ਜੋ ਇਸ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।#highlight #dc #DPRO #PunjabiNews #mycitymynews #currentnews #latestnewsupdate #aamjanta #latestnews #viralnews

Related Articles

Leave a Reply

Your email address will not be published. Required fields are marked *

Back to top button
error: Content is protected !!