Uncategorized

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਕਿਹਾ-ਹਲਕਾ ਬਟਾਲਾ ਵਿੱਚ ਚਹੁਪੱਖੀ ਵਿਕਾਸ ਕਾਰਜ ਜਾਰੀ

ਬਟਾਲਾ, 17 ਜਨਵਰੀ ( ਸੂਤਰ ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਰੋਜ਼ਾਨਾਂ ਦੀ ਤਰ੍ਹਾਂ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ‘ਤੇ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਇਆ ਗਿਆ ਹੈ।

ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਅੰਦਰ ਵੀ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ।

Related Articles

Leave a Reply

Your email address will not be published. Required fields are marked *

Back to top button
error: Content is protected !!