Uncategorized

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਨਿਰਦੇਸ਼

ਹੁਸ਼ਿਆਰਪੁਰ 18 ਜਨਵਰੀ ( ਸੂਤਰ ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੁਲਿਸ ਲਾਈਨ ਗਰਾਊਂਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੀ ਸ਼ਾਨ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੇ ਮਾਹੌਲ ਵਿੱਚ ਹੋਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰੋਹ ਦੌਰਾਨ ਪਰੇਡ, ਸੱਭਿਆਚਾਰਕ ਪ੍ਰੋਗਰਾਮ, ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਬਿਜਲੀ ਅਤੇ ਸਿਹਤ ਸੇਵਾਵਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ ‘ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਾਰੇ ਵਿਭਾਗ ਸੁਚੇਤ ਰਹਿਣ ਨੂੰ ਯਕੀਨੀ ਬਣਾਉਣ।

ਆਸ਼ਿਕਾ ਜੈਨ ਨੇ ਅਪੀਲ ਕੀਤੀ ਕਿ ਸਾਰੀਆਂ ਰਿਹਰਸਲਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣ ਅਤੇ ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਭਾਗ ਲੈਣ ਵਾਲਿਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਾਡੇ ਸਾਰਿਆਂ ਲਈ ਇਕ ਮਾਣ ਵਾਲਾ ਮੌਕਾ ਹੈ ਅਤੇ ਇਸ ਦਾ ਆਯੋਜਨ ਕਰਨਾ ਨਾ ਸਿਰਫ਼ ਜ਼ਿੰਮੇਵਾਰੀ ਹੈ ਬਲਕਿ ਜ਼ਿਲ੍ਹਾ ਪ੍ਰਸ਼ਾਸਨ ਲਈ ਮਾਣ ਦੀ ਗੱਲ ਵੀ ਹੈ।

ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੰਮਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਪੀ ਨਵਨੀਤ ਕੌਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!