ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ
ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ

ਗੁਰਦਾਸਪੁਰ, 21 ਜਨਵਰੀ ( ਸੂਤਰ ) ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਦੂਸਰੀ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦਾ ਨਿਰੀਖਣ ਆਦਿੱਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵੱਲੋਂ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਨੂਪ੍ਰੀਤ ਕੌਰ ਵੀ ਮੌਜੂਦ ਸਨ।

ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ।

ਗਣਤੰਤਰ ਦਿਵਸ ਦੀ ਰਿਹਰਸਲ ਦਾ ਨਿਰੀਖਣ ਕਰਨ ਤੋਂ ਬਾਅਦ ਆਦਿੱਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੇ ਕਿਹਾ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 24 ਜਨਵਰੀ ਨੂੰ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਵੇਰੇ 10 ਵਜੇ ਫੁੱਲ ਡਰੈੱਸ ਰਿਹਰਸਲ ਹੋਵੇਗੀ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਵਿਭਾਗ ਆਪਣੇ ਜ਼ਿੰਮੇ ਆਈ ਡਿਊਟੀ ਨੂੰ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਵੇ।

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਨੂੰ ਦਰਸਾਇਆ ਜਾਵੇ ਅਤੇ ਇਸ ਸਬੰਧੀ ਤਿਆਰੀ ਵੀ ਸਮਾਂ ਰਹਿੰਦੇ ਮੁਕੰਮਲ ਕਰ ਲਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।

ਇਸ ਮੌਕੇ ਹਰਪ੍ਰੀਤ ਸਿੰਘ ਡੀ.ਡੀ.ਪੀ.ਓ,ਨਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਪਿ੍ੰਸੀਪਲ ਅਸ਼ਵਨੀ ਕੁਮਾਰ ਭੱਲਾ, ਜਿਲ੍ਹਾ ਖਜਾਨਾ ਅਫਸਰ ਜੋਗਿੰਦਰ ਪਾਲ ਸ਼ਰਮਾ,, ਡੀ.ਪੀ.ਆਰ.ਓ ਹਰਜਿੰਦਰ ਸਿੰਘ ਕਲਸੀ, ਸੁਪਰਡੈਂਟ ਵਿਜੇ ਕੁਮਾਰ, ਜਿਲ੍ਹਾ ਨੋਡਲ ਅਫਸਰ ਪਰਮਿੰਦਰ ਸਿੰਘ ਸੈਣੀ, ਹਰਮਨਜੀਤ ਸਿੰਘ, ਮੁਕੇਸ਼ ਕੁਮਾਰ, ਸਰਬਜੀਤ ਸਿੰਘ ਮੁਲਤਾਨੀ, ਐਮ.ਸਨ ਵਿਨੋਦ ਭਾਟੀਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।




