ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਪਹਿਲੀ ਰਿਹਸਲ
ਵਧੀਕ ਡਿਪਟੀ ਕਮਿਸ਼ਨਰ (ਪੇਂ.ਵਿ) ਨੇ ਰਿਹਸਲ ਉਪਰੰਤ ਮੀਟਿੰਗ ਕਰਕੇ ਲਿਆ ਤਿਆਰੀਆਂ ਦਾ ਜਾਇਜ਼ਾ

ਨਵਾਂਸ਼ਹਿਰ, 22 ਜਨਵਰੀ (ਜ਼ਿਲ੍ਹਾ ਪੱਧਰ ‘ਤੇ ਗਣਤੰਤਰ ਦਿਵਸ ਨੂੰ ਧੂਮ ਧਾਮ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਪਹਿਲੀ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਪੇਂ.ਵਿ) ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ।

ਜਿਸ ਵਿੱਚ ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਅਤੇ ਵੱਖ–ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਹੋਏ।

ਪਹਿਲੀ ਰਿਹਰਸਲ ਦੀ ਸ਼ੁਰੂਆਤ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ. ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ g ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ।

ਉਨ੍ਹਾਂ ਨਗਰ ਕੌਂਸਲ ਨੂੰ ਸਾਫ਼–ਸਫ਼ਾਈ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਰੰਗੋਲੀ ਆਦਿ ਜਿੰਮੇਵਾਰੀ ਸੌਂਪੀ। ਉਨ੍ਹਾਂ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਵਿੱਚ ਆਪਣੀ ਅਤੇ ਆਪਣੇ ਸਟਾਫ਼ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਇਸ ਸਮਾਰੋਹ ਵਿੱਚ ਕਿਸੇ ਵੀ ਕਿਸਮ ਦੀ ਕੋਤਾਹੀ ਬਰਦਾਸ਼ ਨਹੀਂ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਯੋਗ ਪ੍ਰਬੰਧ ਨਿਰਧਾਰਤ ਸਮੇਂ ਵਿੱਚ ਪੂਰੇ ਕਰਨ ਦੀ ਹਦਾਇਤ ਕੀਤੀ।




