Uncategorized

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ

ਕਿਹਾ: ਟੀਮ ਵਰਕ, ਤਨਦੇਹੀ ਅਤੇ ਸਮਰਪਣ ਨਾਲ ਹੀ ਸੰਭਵ ਹੋਈਆਂ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ

ਮਾਲੇਰਕੋਟਲਾ, 23 ਜਨਵਰੀ ( ਸੂਤਰ ) ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਚੋਣਾਂ ਨੂੰ ਅਮਨ-ਅਮਾਨ, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਕਮ ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਕਮ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਕਮ ਐਕਸੀਅਨ ਪੀ.ਐਸ.ਪੀ.ਸੀ.ਐਲ ਇੰਜੀ. ਹਰਵਿੰਦਰ ਸਿੰਘ,

ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਕਮ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ, ਸੀ.ਡੀ.ਪੀ.ਓ. ਪਵਨ ਕੁਮਾਰ, ਪ੍ਰੋਫੈਸਰ ਪ੍ਰਿਤਪਾਲ ਕੌਸ਼ਿਕ ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਕਿਸੇ ਵੀ ਵੱਡੇ ਅਤੇ ਮਹੱਤਵਪੂਰਨ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਟੀਮ ਵਰਕ ਅਤੇ ਹਰ ਮੈਂਬਰ ਦਾ ਸਹਿਯੋਗ ਬਹੁਤ ਹੀ ਅਹਿਮ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਕੀਤੀ ਡਿਊਟੀ ਸਦਕਾ ਹੀ ਜ਼ਿਲ੍ਹੇ ਵਿੱਚ ਚੋਣਾਂ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕੀਆਂ।

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਚੋਣਾਂ ਦੌਰਾਨ ਤਨਦੇਹੀ ਅਤੇ ਅਣਥੱਕ ਤਰੀਕੇ ਨਾਲ ਆਪਣੀਆਂ ਡਿਊਟੀਆਂ ਕਰਨ ਵਾਲੇ ਚੋਣ ਅਮਲੇ ਦਾ ਧੰਨਵਾਦ ਕਰਦਿਆ ਅਧਿਕਾਰੀਆਂ ਨੂੰ ਭਵਿੱਖ ‘ਚ ਵੀ ਆਪਣੀ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ।

ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵੋਟਰਾਂ ਦੇ ਨਾਲ-ਨਾਲ ਚੋਣ ਡਿਊਟੀ ਵਿੱਚ ਲੱਗੇ ਅਮਲੇ ਨੂੰ ਵੀ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਤਾਂ ਕਿ ਭਵਿੱਖ ਵਿੱਚ ਵੀ ਕਰਮਚਾਰੀ ਚੋਣ ਡਿਊਟੀ ਨੂੰ ਤਨਦੇਹੀ ਨਾਲ ਕਰਨ ਲਈ ਤਤਪਰ ਰਹਿਣ।

ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਵਚਨਬੱਧਤਾ ਦੁਹਰਾਈ।

Related Articles

Leave a Reply

Your email address will not be published. Required fields are marked *

Back to top button
error: Content is protected !!