Uncategorized

ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਸਖ਼ਤ; ਨਾਜਾਇਜ਼ ਕਬਜ਼ੇ ਹਟਾਏ

ਤਪਾ 1 ਫ਼ਰਵਰੀ ( ਸੂਤਰ ) ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਲਗਾਤਾਰ ਗਤੀਵਿਧੀਆਂ ਜਾਰੀ ਹਨ।

ਉਪ ਮੰਡਲ ਮਜਿਸਟਰੇਟ ਤਪਾ ਸ੍ਰੀ ਆਯੂਸ਼ ਗੋਇਲ ਨੇ ਦੱਸਿਆ ਕਿ ਸ਼ਹਿਰ ਤਪਾ ਅੰਦਰ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਗਰ ਕੌਂਸਲ ਤਪਾ ਅਤੇ ਪੁਲਿਸ ਪਾਰਟੀ ਦੀ ਟੀਮ ਵੱਲੋਂ ਤਪਾ ਦੇ ਮੁੱਖ ਬਾਜ਼ਾਰਾਂ ਦਾ ਦੌਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਦੁਕਾਨਦਾਰਾਂ ਨੇ ਮਿੱਥੀ ਹੱਦ ਤੋਂ ਬਾਹਰ ਸੜਕ ਉੱਪਰ ਸਮਾਨ ਰੱਖ ਕੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ, ਜਿਸ ਕਾਰਨ ਆਮ ਰਾਹਗੀਰਾਂ ਅਤੇ ਵਾਹਨਾਂ ਨੂੰ ਲੰਘਣ ਵਿੱਚ ਭਾਰੀ ਮੁਸ਼ਕਿਲ ਪੇਸ਼ ਆ ਰਹੀ ਸੀ।

ਮੌਕੇ ‘ਤੇ ਕਾਰਵਾਈ ਕਰਦਿਆਂ ਜਿਨ੍ਹਾਂ ਦੁਕਾਨਦਾਰਾਂ ਦਾ ਸਮਾਨ ਸੜਕ ‘ਤੇ ਪਿਆ ਸੀ, ਉਸਨੂੰ ਟੀਮ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਤਾਂ ਜੋ ਬਜ਼ਾਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਜਾ ਸਕੇ।

ਇਸ ਦੌਰਾਨ ਪ੍ਰਸ਼ਾਸਨ ਦੀ ਟੀਮ ਵੱਲੋਂ ਸਮੂਹ ਦੁਕਾਨਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਅੱਗੇ ਤੋਂ ਸੜਕ ਉੱਪਰ ਸਮਾਨ ਰੱਖ ਕੇ ਨਾਜਾਇਜ਼ ਕਬਜ਼ਾ ਨਾ ਕਰਨ।

ਟੀਮ ਨੇ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਦੁਕਾਨ ਮਾਲਕ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਨਿਯਮਾਂ ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸਾਮਾਨ ਵੀ ਜ਼ਬਤ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!