Uncategorized

ਹਲਕਾ ਸਾਹਨੇਵਾਲ ਦੇ ਪਿੰਡ ਹਾੜ੍ਹੀਆਂ ’ਚ ਵਿਸ਼ੇਸ਼ ਕੈਂਪ ਦਾ ਆਯੋਜਨ

ਕੈਬਨਿਟ ਮੰਤਰੀ ਮੁੰਡੀਆਂ ਨੇ ਮੌਕੇ ’ਤੇ ਲਾਭਪਾਤਰੀਆਂ ਨੂੰ ਸਪੁਰਦ ਕੀਤੇ ਸਿਹਤ ਬੀਮਾ ਯੋਜਨ ਕਾਰਡ

ਲੁਧਿਆਣਾ 1 ਫ਼ਰਵਰੀ ( ਸੂਤਰ ) ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ ਹਲਕਾ ਸਾਹਨੇਵਾਲ ਦੇ ਪਿੰਡ ਹਾੜ੍ਹੀਆਂ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਜਿੱਥੇ ਸਥਾਨਕ ਵਸਨੀਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਗਏ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਜਿੱਥੇ ਇਤਿਹਾਸਿਕ ਫੈਸਲੇ ਲੈਂਦਿਆਂ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਦੀ ਸਹੂਲਤ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਇਕ-ਇਕ ਕਰਕੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਜਿਸ ਵਿੱਚ ਸਿੱਖਿਆ, ਸੜਕੀ ਬੁਨਿਆਦੀ ਢਾਂਚਾ, ਹੋਰ ਵੱਡੇ ਪ੍ਰੋਜੈਕਟ ਅਤੇ ਸਿਹਤ ਸਹੂਲਤਾਂ ਸ਼ਾਮਲ ਹਨ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਇਸ ਸਕੀਮ ਤਹਿਤ ਮੁਫ਼ਤ ਕੀਤਾ ਜਾਣਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!