ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਜਲਵਾਣਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ
ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦੀ ਪਵਿੱਤਰ ਅਸਥਾਨਾਂ ’ਤੇ ਮੱਥਾ ਟੇਕਣ ਦੀ ਇੱਛਾ ਨੂੰ ਪੂਰਾ ਕਰਨਾ – ਵਿਧਾਇਕ ਡਾ. ਜਮੀਲ ਉਰ ਰਹਿਮਾਨ

ਮਾਲੇਰਕੋਟਲਾ, 02 ਫਰਵਰੀ ( ਸੂਤਰ ) ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੇ ਉਦੇਸ਼ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਰੰਭੀ ਗਈ ਹੈ।

ਇਸੇ ਲੜੀ ਤਹਿਤ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਹਲਕਾ ਵਾਸੀਆਂ ਨੂੰ ਤਖਤ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਿਰ ਦੇ ਦਰਸ਼ਨਾਂ ਲਈ ਪਿੰਡ ਜਲਵਾਣਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਦੇਸ਼ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੀ ਪੂਰੀ ਵਿਵਸਥਾ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜਿਕ ਸਮਾਨਤਾ ਅਤੇ ਸੇਵਾ ਭਾਵਨਾ ਦੀ ਮਿਸਾਲ ਹੈ ਅਤੇ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਦੀ ਪਵਿੱਤਰ ਅਸਥਾਨਾਂ ’ਤੇ ਮੱਥਾ ਟੇਕਣ ਦੀ ਇੱਛਾ ਨੂੰ ਪੂਰਾ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਜ਼ੁਰਗ ਅਵਸਥਾ ਵਿੱਚ ਕਈ ਸ਼ਰਧਾਲੂ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਸਰਕਾਰ ਦੀ ਇਸ ਸਕੀਮ ਨਾਲ ਹੁਣ ਉਹ ਵੀ ਵੱਡੇ ਪੱਧਰ ’ਤੇ ਲਾਭ ਉਠਾ ਰਹੇ ਹਨ। ਇਸ ਮੌਕੇ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ਲਈ ਧੰਨਵਾਦ ਕੀਤਾ ਗਿਆ ਅਤੇ ਯਾਤਰਾ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਸਰਪੰਚ ਸਤਵਿੰਦਰ ਸਿੰਘ ਸਮਰਾ, ਸਰਪੰਚ ਬਾਰਾ ਸਿੰਘ ਕਲਿਆਣ,ਸੀਨੀਅਰ ਆਪ ਆਗੂ ਸਤਿਗੁਰ ਸਿੰਘ ਕਲਿਆਣ, ਹਰਦੀਪ ਸਿੰਘ ,ਭੁਪਿੰਦਰ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਅਮੋਲਕ ਸਿੰਘ, ਹਾਕਮ ਸਿੰਘ, ਮੈਂਬਰ ਪੰਚਾਇਤ ਗੁਰਬਚਨ ਸਿੰਘ, ਗੁਰਮੀਤ ਸਿੰਘ, ਆਪ ਆਗੂ ਗੁਰਚਰਨ ਸਿੰਘ ਤੋਂ ਇਲਾਵਾ ਹੋਰ ਆਪ ਆਗੂ ਹਾਜਰ ਸਨ।




