Uncategorized

ਜ਼ਿਲ੍ਹੇ ਵਿੱਚ ਗਊਧਨ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਜ਼ਿਲ੍ਹੇ ਵਿੱਚ 36 ਹਜ਼ਾਰ ਗਊਆਂ ਦੇ ਟੀਕਾਕਰਨ ਲਈ 16 ਟੀਮਾਂ ਦਾ ਗਠਨ – ਡਾ. ਸੁਖਵਿੰਦਰ ਸਿੰਘ

ਮਾਲੇਰਕੋਟਲਾ, 3 ਫਰਵਰੀ ( ਸੂਤਰ ) ਕੈਬਨਿਟ ਮੰਤਰੀ ਪਸ਼ੂ ਪਾਲਣ ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਭਰ ਵਿੱਚ ਗਊਧਨ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਸਥਾਨਕ ਗਊਸ਼ਾਲਾ ਤੋਂ ਸ਼ੁਰੂ ਕੀਤੀ ਗਈ ਹੈ।

ਸੀਨੀਅਰ ਵੈਟਰਨਰੀ ਅਫ਼ਸਰ ਪਸ਼ੂ ਪਾਲਣ ਵਿਭਾਗ ਮਾਲੇਰਕੋਟਲਾ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 02 ਫਰਵਰੀ ਤੋਂ 22 ਫਰਵਰੀ ਤੱਕ ਜ਼ਿਲ੍ਹੇ ਦੀਆਂ ਸਮੁੱਚੀਆਂ 36,000 ਗਊਆਂ ਦੀ ਗਊਸ਼ਾਲਾਵਾਂ ਅਤੇ ਘਰ-ਘਰ ਜਾ ਕੇ ਮੁਫ਼ਤ ਵੈਕਸੀਨੇਸ਼ਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 100 ਪ੍ਰਤੀਸ਼ਤ ਗਊਧਨ ਦਾ ਟੀਕਾਕਰਨ ਯਕੀਨੀ ਬਣਾਉਣ ਲਈ 16 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਵਿਭਾਗ ਵੱਲੋਂ ਲਗਭਗ 2,000 ਗਊਆਂ ਦਾ ਰੋਜ਼ਾਨਾ ਟੀਕਾਕਰਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸਾਲ 2022 ਦੌਰਾਨ ਗਾਵਾਂ ਵਿੱਚ ਲੰਪੀ ਸਕਿਨ ਮਹਾਂਮਾਰੀ ਦਾ ਪ੍ਰਕੋਪ ਦੇਖਣ ਨੂੰ ਮਿਲਿਆ ਸੀ, ਜਿਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਗੋਟ ਪੌਕਸ ਵੈਕਸੀਨ ਸਾਰੀਆਂ ਗਾਵਾਂ ਨੂੰ ਲਗਾਈ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਲੰਪੀ ਸਕਿਨ ਬਿਮਾਰੀ ਦੀ ਪਛਾਣ ਹੋਈ ਅਤੇ ਗਊਆਂ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ, ਉਦੋਂ ਤੋਂ ਹੁਣ ਤੱਕ ਕਿਸੇ ਵੀ ਗਊ ਨੇ ਆਪਣੀ ਜਾਨ ਨਹੀਂ ਗਵਾਈ ।

ਡਾ. ਸੁਖਵਿੰਦਰ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪਸ਼ੂ ਪਾਲਣ ਵਿਭਾਗ ਦਾ ਪੂਰਾ ਸਹਿਯੋਗ ਕੀਤਾ ਜਾਵੇ ਅਤੇ ਵਿਭਾਗ ਵੱਲੋਂ ਮੰਗੀ ਜਾਣਕਾਰੀ ਸਮੇਂ ਸਿਰ ਦਿੱਤੀ ਜਾਵੇ, ਤਾਂ ਜੋ ਸਮੁੱਚੀ ਟੀਕਾਕਰਨ ਮੁਹਿੰਮ ਦਾ ਰਿਕਾਰਡ ਸਰਕਾਰੀ ਪੋਰਟਲ ‘ਤੇ ਦਰਜ ਕੀਤਾ ਜਾ ਸਕੇ।

ਇਸ ਮੌਕੇ ਵੈਟਨਰੀ ਅਫਸਰ ਡਾ. ਵਿਕਰਮ ਕਪੂਰ, ਸੀਨੀਅਰ ਵੈਟਨਰੀ ਇੰਸਪੈਕਟਰ ਸੁਖਰਾਜ ਪ੍ਰੀਤ ਸਿੰਘ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!