Uncategorized

ਫਾਜ਼ਿਲਕਾ ਹਲਕੇ ਦੇ ਪਿੰਡਾਂ ਤੇ ਸਹਿਰਾਂ ਦੀਆਂ ਵਾਰਡਾਂ ਵਿੱਚ ਬਣ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

ਕਿਹਾ, ਹਲਕਾ ਵਾਸੀ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਵੱਧ ਤੋਂ ਵੱਧ ਉਠਾਉਣ ਲਾਭ

ਫਾਜ਼ਿਲਕਾ 3 ਫਰਵਰੀ ( ਸੂਤਰ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ।

ਇਸੇ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਲਗਾਤਾਰ ਹਲਕੇ ਦੇ ਪਿੰਡ ਝੋਕ ਡਿਪੂਲਾਣਾ, ਪਿੰਡ ਲਾਧੂਕਾ ਅਤੇ ਕੌੜਿਆ ਵਾਲੀ ਵਿਖੇ ਪਹੁੰਚ ਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਨਿਰੀਖਣ ਕੀਤਾ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਹਲਕੇ ਦੇ ਪਿੰਡ ਪਿੰਡ ਤੇ ਵਾਰਡ ਵਾਰਡ ਬਣ ਰਹੇ ਹਨ ਤੇ ਲੋਕ ਆਪਣੇ ਵੋਟ ਕਾਰਡ ਤੇ ਆਧਾਰ ਕਾਰਡ ਰਾਹੀਂ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਰਡ ਬਣਨ ਤੋਂ ਬਾਅਦ ਸਰਕਾਰੀ ਅਤੇ ਰਜਿਸਟਰਡ ਪ੍ਰਾਈਵੇਟ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਦਾ ਸਾਲਾਨਾ 10 ਲੱਖ ਰੁਪਏ ਦਾ ਇਲਾਜ ਮੁਫਤ ਹੋਵੇਗਾ।

ਵਿਧਾਇਕ ਸਵਨਾ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ।

ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ, ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਗੇ।

Related Articles

Leave a Reply

Your email address will not be published. Required fields are marked *

Back to top button
error: Content is protected !!