Uncategorized

“ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ” ਦੀ ਮਹੀਨੇਵਾਰ ਮੀਟਿੰਗ ਦਾ ਆਯੌਜਨ

ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕਰਨ ਕੰਮ –ਨਵਰੀਤ ਕੌਰ ਸੇਖੌਂ

ਮਾਲੇਰਕੋਟਲਾ 4 ਫਰਵਰੀ ( ਸੂਤਰ ) ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ ਵੱਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ । ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ।

ੳਨ੍ਹਾਂ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ੳਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਟੀਚੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗਤੀਵਿਧੀਆਂ ੳਲੀਕਣ ਤਾਂ ਜੋ ਇਸ ਅਲਾਮਤ ਨੂੰ ਸਮਾਜ ਵਿੱਚੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਦਵਾਈ ਵਿਕਰੇਤਾ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਨਾ ਵੇਚੀਆਂ ਜਾਣ ਅਤੇ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਨਾ ਵੇਚੇ ਜਾਣ।

ਐਸ.ਪੀ ਨੇ ਪੁਲਿਸ ਵਿਭਾਗ ਦੀ ਕਾਰਜਗੁਜਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਨਵਰੀ 2026 ਤੋਂ ਹੁਣ ਤੱਕ ਜ਼ਿਲ੍ਹੇ ’ਚ ਐਨ.ਡੀ.ਪੀ.ਐਸ ਐਕਟ ਤਹਿਤ 83 ਮੁਕੱਦਮਿਆਂ ’ਚ 102 ਦੋਸ਼ੀਆਂ ਦੀ ਗ੍ਰਿਫ਼ਤਾਰ ਕਰਕੇ ਕਰੀਬ 35 ਹਜ਼ਾਰ ਰੁਪਏ ਦੀ ਡਰੱਗ ਮਨੀ, 302 ਗ੍ਰਾਮ ਹੈਰੋਇਨ, 101 ਕਿੱਲੋ ਭੁੱਕੀ, 1791 ਗੋਲੀਆਂ/ਕੈਪਸੂਲ, 33 ਸ਼ੀਸ਼ੀਆਂ, 01 ਕਿਲੋ 100 ਗ੍ਰਾਮ ਸੁਲਫਾ, ਅਤੇ 5 ਵਹੀਕਲ ਬਰਾਮਦ ਕੀਤੇ ਗਏ ਹਨ। ਇਸ ਤਰ੍ਹਾਂ ਕਮਰਸ਼ੀਅਲ ਮੁਕੱਦਮਿਆ ਤਹਿਤ 02 ਮੁਕੱਦਮੇ ਦਰਜ ਕਰਕੇ 03 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ । ਇਸ ਤੋਂ ਇਲਾਵਾ ਪੁਲਿਸ ਵਿਭਾਗ ਵਲੋਂ ਵੱਖ ਵੱਖ ਵਿਭਾਗਾਂ ਦੀ ਸਹਾਇਤਾਂ ਨਾਲ 173 ਜਾਗਰੂਕਤਾ ਸੈਮੀਨਾਰ ਵੀ ਆਯੋਜਤ ਕੀਤੇ ਗਏ ਹਨ ਤਾਂ ਜੋ ਇਸ ਅਆਮਤ ਵਿਰੁੱਧ ਆਵਾਜ ਬੁਲੰਦ ਕੀਤੀ ਜਾ ਸਕੇ ।

ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ, ਕਰ ਅਤੇ ਆਬਕਾਰੀ ਇੰਸਪੈਕਟਰ ਦਲਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਲਾਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸਤਿੰਦਰ ਕੌਰ, ਮੈਡੀਕਲ ਅਫ਼ਸਰ ਡਾ. ਅਸ਼ੋਕ, ਜੋਨਲ ਲਾਇਸੈਂਸਿੰਗ ਅਥਾਰਟੀ ਅਮਨਦੀਪ ਵਰਮਾ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!