Uncategorized

ਵਿਧਾਇਕ ਸਿੱਧੂ ਨੇ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ ਜਾ ਕੇ ਹੋਣਗੇ ਨਤਮਸਤਕ

ਲੁਧਿਆਣਾ, 6 ਫਰਵਰੀ ( ਸੂਤਰ ) ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਨੂੰ ਜਾਣ ਵਾਲੀ ਮੁਫ਼ਤ ਬੱਸ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਸਰੇ ਪੜਾਅ ਤਹਿਤ, ਪੰਜਾਬ ਸਰਕਾਰ ਨੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਦਿਦਾਰੇ ਕਰਵਾਏ ਜਾਣਗੇ।

ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੋਣ ਕਰਕੇ ਸੈਂਕੜਿਆਂ ਸਾਲਾਂ ਤੋਂ ਇਸ ਸੂਬੇ ਨੂੰ ਧਾਰਮਿਕ ਆਸਥਾ ਵਾਲਾ ਸੂਬਾ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ “ਅਕਸਰ ਬਜ਼ੁਰਗਾਂ ਤੋਂ ਸੁਣਦੇ ਹਾਂ ਕਿ ਜੇਕਰ ਕਿਸੇ ਨੂੰ ਧਾਰਮਿਕ ਅਸਥਾਨ ਦੀ ਯਾਤਰਾ ਕਰਵਾ ਦਿੱਤੀ ਜਾਵੇ ਤਾਂ ਸਵਾ ਮਣ ਸੋਨੇ ਦੇ ਬਰਾਬਰ ਪੁੰਨ ਲੱਗਦਾ ਹੈ। ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਇਹ ਸੇਵਾ ਸ਼ੁਰੂ ਕਰਕੇ ਆਪਣੀ ਉੱਚੀ-ਸੁੱਚੀ ਤੇ ਨੇਕ ਨੀਤੀ ਦਾ ਸਬੂਤ ਦਿੱਤਾ ਹੈ।”

ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼ ਤੇ ਭੋਜਨ ਦਾ ਸਾਰਾ ਖਰਚ, ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਦੀ ਸੁਖਾਵੀਂ ਯਾਤਰਾ ਲਈ ਵਿਆਪਕ ਪ੍ਰਬੰਧ ਕੀਤੇ ਹਨ ਜਿਸ ਵਿੱਚ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ, ਰਜਿਸਟ੍ਰੇਸ਼ਨ ਲਈ ਵੋਟਰ ਆਈ.ਡੀ. ਕਾਰਡ ਵੀ ਲਾਜ਼ਮੀ ਕੀਤਾ ਗਿਆ ਹੈ।

ਵਿਧਾਇਕ ਸਿੱਧੂ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਏ.ਸੀ ਬੱਸਾਂ, ਠਹਿਰਨ ਲਈ ਚੰਗੇ ਹੋਟਲ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰੇਕ ਬੱਸ ਵਿੱਚ ਯਾਤਰੀਆਂ ਦੇ ਸਹਿਯੋਗ ਲਈ ਇੱਕ ਸਹਾਇਕ ਹੋਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਦੀ ਸੂਰਤ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਸ਼ਰਧਾਲੂਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੇ ਰੁਝੇਵਿਆਂ ਤੇ ਹੋਰ ਪਰਿਵਾਰਕ ਜਿੰਮੇਵਾਰੀਆਂ ਕਾਰਨ ਉਹ ਧਾਰਮਿਕ ਯਾਤਰਾ ਕਰਨ ਤੋਂ ਅਸਮਰੱਥ ਸਨ, ਪਰ ਸੂਬਾ ਸਰਕਾਰ ਨੇ ਉਨ੍ਹਾਂ ਦੀ ਇਹ ਰੀਝ ਵੀ ਪੂਰੀ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!