Uncategorized

ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਜੰਡਿਆਲਾ ਗੁਰੂ ਵਿਖੇ ਲਗਾਇਆ ਜ਼ਿਲ੍ਹਾ ਪੱਧਰੀ ਕੈਂਪ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਿਹਤ, ਸੁਰੱਖਿਆ ਤੇ ਸਨਮਾਨ ਭਰਿਆ ਜੀਵਨ ਦੇਣ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ.

ਜੰਡਿਆਲਾ ਗੁਰੂ 7 ਫਰਵਰੀ ( ਸੂਤਰ ) – ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਗਦੀਸ਼ ਸਦਨ ਹਾਲ, ਡਲੀਆਣਾ ਮੰਦਰ, ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

ਇਸ ਸਮਾਗਮ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਜ਼ਿਲ੍ਹਾ ਪੱਧਰੀ ਕੈਂਪ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ।


ਇਸ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਨੂੰ ਮੁਫ਼ਤ ਪੂਰੀ ਜਰੀਏਟ੍ਰਿਕ ਜਾਂਚ (ਬੁਢਾਪੇ ਨਾਲ ਸਬੰਧਤ ਬੀਮਾਰੀਆਂ), ਈ.ਐਨ.ਟੀ. ਜਾਂਚ, ਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਸਹੂਲਤਾਂ ਵੀ ਇਕੋ ਥਾਂ ਉਪਲਬਧ ਕਰਵਾਈਆਂ ਗਈਆਂ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਤਾ-ਪਿਤਾ ਅਤੇ ਸੀਨੀਅਰ ਸਿਟੀਜ਼ਨ ਮੈਨਟੀਨੈਂਸ ਐਕਟ ਸਬੰਧੀ ਕਾਨੂੰਨੀ ਜਾਗਰੂਕਤਾ ਵੀ ਦਿੱਤੀ ਗਈ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੈਂਪ ਵਿੱਚ ਪਹੁੰਚੇ ਬਜ਼ੁਰਗਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025-26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਕੇਂਦ੍ਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਤੀਕ ਹੈ, ਜਿਸ ਅਧੀਨ ਬਜ਼ੁਰਗਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਪੂਰਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹਰ ਜ਼ਿਲ੍ਹੇ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇਹ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਬਜ਼ੁਰਗਾਂ ਨੂੰ ਕੇਵਲ ਭਲਾਈ ਸਕੀਮਾਂ ਹੀ ਨਹੀਂ, ਸਗੋਂ ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀ ਅਮਨਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸੀਸ ਇੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਨਰੇਸ਼ ਪਾਠਕ, ਸੁਨੈਨਾ ਰੰਧਾਵਾ, ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਡਾ. ਰਣਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਇਲਾਕੇ ਦੇ ਮੁਹਤਬਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Check Also
Close
Back to top button
error: Content is protected !!