Uncategorized

ਬੱਚਿਆਂ ਦੇ ਭਵਿੱਖ ਲਈ ਘਰ-ਸਕੂਲ ਸਾਂਝ ਜ਼ਰੂਰੀ – ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਮਾਪੇ-ਅਧਿਆਪਕ ਵਰਕਸ਼ਾਪ-2 ਵਿੱਚ ਕੀਤੀ ਸ਼ਮੂਲੀਅਤ

ਬਟਾਲਾ 8 ਫਰਵਰੀ ( ਸੂਤਰ ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਪੀ.ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਂਪ, ਬਟਾਲਾ ਵਿਖੇ ‘ਮਾਪੇ-ਅਧਿਆਪਕ ਵਰਕਸ਼ਾਪ-2 ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਤੇਜਿੰਦਰ ਕੌਰ, ਸੇਵਾਮੁਕਤ ਪਿ੍ੰਸੀਪਲ ਸ੍ਰੀਮਤੀ ਬਲਵਿੰਦਰ ਕੌਰ, ਡਾ. ਸਤਿੰਦਰ ਕੌਰ, ਨਵਦੀਪ ਸਿੰਘ ਸਮੇਤ ਸਕੂਲ ਸਟਾਫ਼, ਵਿਦਿਆਰਥੀ ਅਤੇ ਮਾਪੇ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਵਰਕਸ਼ਾਪ-2 ਕਰਵਾਈਆਂ ਗਈਆਂ ਹਨ। ਇਸ ਮਹੱਤਵਪੂਰਨ ਵਰਕਸ਼ਾਪ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਬੱਚਿਆਂ ਦੀ ਪ੍ਰੀਖਿਆ ਦੀ ਤਿਆਰੀ ਸਿਰਫ਼ ਸਕੂਲ ਦੀ ਹੀ ਨਹੀਂ, ਸਗੋਂ ਘਰ ਅਤੇ ਸਕੂਲ ਦੀ ਸਾਂਝੀ ਜ਼ਿੰਮੇਵਾਰੀ ਹੈ।


ਉਨ੍ਹਾਂ ਕਿਹਾ ਕਿ ਮਾਪਿਆਂ ਦੀ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਾਲ ਹੀ ਬੱਚਿਆਂ ਦਾ ਆਤਮ-ਵਿਸ਼ਵਾਸ ਵੱਧਦਾ ਹੈ ਜਿਸ ਨਾਲ ਉਹ ਆਪਣਾ ਭਵਿੱਖ ਹੋਰ ਵੀ ਮਜ਼ਬੂਤ ਬਣਾ ਸਕਦੇ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਸ਼ਮੂਲੀਅਤ ਬਹੁਤ ਵਧੀਆ ਸੰਕੇਤ ਹੈ, ਜੋ ਪੰਜਾਬ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਮਿਸਾਲੀ ਤਬਦੀਲੀ ਹੈ ਕਿਉਂਕਿ ਅਜਿਹੀਆਂ ਮਿਲਣੀਆਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ ਪਰ ਸਰਕਾਰੀ ਸਕੂਲਾਂ ਵਿੱਚ ਇਹ ਚੀਜ਼ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਈ ਜਾ ਰਹੀ ਸਭ ਤੋਂ ਵਧੀਆ ਕਵਾਇਦ ਵਿੱਚੋਂ ਇੱਕ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਸਕੂਲ ਵਿੱਚ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬੱਚੇ ਅੱਜ ਸਰਕਾਰੀ ਸਕੂਲਾਂ ਵਿੱਚ ਉੱਤਮ ਵਿੱਦਿਆ ਹਾਸਲ ਕਰਕੇ ਸਮੇਂ ਦੇ ਹਾਣੀ ਬਣ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚਾ ਮਾਡਲ ਅਤੇ ਕਾਨਵੈਂਟ ਸਕੂਲਾਂ ਤੋਂ ਬਿਹਤਰ ਕਰ ਦਿੱਤਾ ਗਿਆ ਹੈ। ਵਿਦਿਆਰਥੀ ਅਤੇ ਵਿਦਿਆਰਥਣਾਂ ਸਰਕਾਰੀ ਸਕੂਲਾਂ ਵਿੱਚ ਟ੍ਰਾਂਸਪੋਰਟ, ਸੁਰੱਖਿਆ ਦੀ ਸਹੂਲਤ ਨਾਲ ਸਿੱਖਿਆ ਗ੍ਰਹਿਣ ਕਰ ਰਹੇ ਹਨ।

ਉਨ੍ਹਾਂ ਕਿਹਾ ਮਿਹਨਤੀ ਅਧਿਆਪਕਾਂ ਦੇ ਅਣਥੱਕ ਯਤਨਾਂ ਨਾਲ ਵਿਦਿਆਰਥੀਆਂ ਦਾ ਭਵਿੱਖ ਹੋਰ ਸੁਨਹਿਰਾ ਬਣ ਰਿਹਾ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਹੋਰ ਚਰਚਾ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਇਹਨਾਂ ਵਰਕਸ਼ਾਪਾਂ ਦਾ ਹਿੱਸਾ ਬਣਨ ਅਤੇ ਆਪਣੇ ਬੱਚਿਆਂ ਦੇ ਅਧਿਆਪਕਾਂ ਨਾਲ ਨਿਰੰਤਰ ਸੰਪਰਕ ਰੱਖਣ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਹੀ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕੀਤਾ ਜਾਵੇ।

ਮਾਪੇ-ਅਧਿਆਪਕ ਵਰਕਸ਼ਾਪ-2 ਦੌਰਾਨ ਸਕੂਲ ਵਿੱਚ ਹਿੱਸਾ ਲੈਣ ਪਹੁੰਚੇ ਮਾਪਿਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡਾ ਬਦਲਾਅ ਕਰਕੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਸਿੱਖਿਆ ਕ੍ਰਾਂਤੀ ਲਿਆਂਦੀ ਹੈ। ਜਿਸ ਨੂੰ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਇਸ ਕਾਰਜ ਲਈ ਉਨ੍ਹਾਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।

Related Articles

Leave a Reply

Your email address will not be published. Required fields are marked *

Back to top button
error: Content is protected !!