Uncategorized

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਲੁਧਿਆਣਾ ਬੱਸ ਅੱਡੇ ਦਾ ਅਚਨਚੇਤ ਦੌਰਾ, ਸਵਾਰੀਆਂ ਤੋਂ ਲਿਆ ਫੀਡਬੈਕ

ਅਧਿਕਾਰੀਆਂ ਨੂੰ ਲੁਧਿਆਣਾ ਬੱਸ ਅੱਡੇ ‘ਤੇ ਸਵੱਛਤਾ ਮੁਹਿੰਮ ਚਲਾਉਣ ਦੇ ਆਦੇਸ਼, ਲਾਪਰਵਾਹੀ ਨਹੀਂ ਹੋਵੇਗੀ ਬਰਦਾਸ਼ਤ: ਭੁੱਲਰ

ਲੁਧਿਆਣਾ 9 ਫਰਵਰੀ ( ਸੂਤਰ ) ਪੰਜਾਬ ਦੇ ਬੱਸ ਅੱਡਿਆਂ ਦੀ ਨੁਹਾਰ ਬਦਲਣ ਅਤੇ ਸਵਾਰੀਆਂ ਤੋਂ ਫੀਡਬੈਕ ਲੈਣ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡਾ, ਲੁਧਿਆਣਾ ਦਾ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ।

ਟਰਾਂਸਪੋਰਟ ਮੰਤਰੀ ਨੂੰ ਬੱਸ ਸਟੈਂਡ ‘ਤੇ ਦੇਖ ਕੇ ਸਵਾਰੀਆਂ, ਬੱਸ ਡਰਾਈਵਰ ਤੇ ਕੰਡਕਟਰ ਸਭ ਹੈਰਾਨ ਹੋ ਗਏ। ਮੰਤਰੀ ਨੇ ਬੱਸ ਸਟੈਂਡ ‘ਤੇ ਬਣੀਆ ਦੁਕਾਨਾਂ ਦੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਯਾਤਰੀਆਂ ਨੂੰ ਤਾਜ਼ੀਆਂ ਖਾਣ-ਪੀਣ ਦੀਆਂ ਵਸਤਾਂ ਮੁੱਹਈਆ ਕਰਵਾਉਣ ਨੂੰ ਤਰਜੀਹ ਦੇਣ ਅਤੇ ਸਾਫ ਸਫਾਈ ਦਾ ਖਾਸ ਧਿਆਨ ਰੱਖਣ। ਉਨ੍ਹਾਂ ਨੇ ਬੱਸ ਅੱਡੇ ਵਿੱਚ ਮੌਜੂਦ ਸਵਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਫਰ ’ਚ ਦਰਪੇਸ਼ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਬੱਸ ਸਟੈਂਡ ਵਿੱਚ ਮੌਜੂਦ ਵਰਕਸ਼ਾਪ ਦਾ ਦੌਰਾ ਕਰਕੇ ਨਿਰੀਖਣ ਵੀ ਕੀਤਾ।

ਉਨ੍ਹਾਂ ਨੇ ਲੁਧਿਆਣਾ ਬੱਸ ਅੱਡੇ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ ਅਤੇ ਸਰਵਿਸ ਡਿਲੀਵਰੀ ਸਮਾਂਬੱਧ ਤਰੀਕੇ ਨਾਲ ਪ੍ਰਦਾਨ ਕੀਤੀ ਜਾਵੇ।

ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਬੱਸ ਸਟੈਂਡ ਤੇ ਸਾਫ਼ ਸਫ਼ਾਈ ਦੀ ਚੈਕਿੰਗ ਕਰਦਿਆਂ ਅਧਿਕਾਰੀਆਂ ਨੂੰ ਬੱਸ ਅੱਡੇ ‘ਤੇ ਸਵੱਛਤਾ ਮੁਹਿੰਮ ਚਲਾਉਣ ਦੇ ਨਾਲ-ਨਾਲ ਬੱਸ ਅੱਡੇ ਨੂੰ ਗੰਦਗੀ ਮੁਕਤ ਕਰਨ ‘ਤੇ ਧਿਆਨ ਕੇਂਦਰਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਬੱਸ ਅੱਡੇ ਵਿੱਚ ਸਾਫ਼ ਸੁਥਰਾ ਅਤੇ ਸਵੱਛ ਵਾਤਾਵਰਣ ਬਣਾਉਣਾ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਬੱਸ ਅੱਡਿਆਂ ਦੀ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਸਫਾਈ ਕਰਵਾਈ ਜਾਵੇ। ਮੰਤਰੀ ਨੇ ਲੋਕਾਂ ਨੂੰ ਵੀ ਅਜਿਹੀਆਂ ਪਹਿਲਕਦਮੀਆਂ ਨੂੰ ਸਮਰਥਨ ਦੇਣ ਦਾ ਸੱਦਾ ਦਿੱਤਾ ਕਿਉਂਕਿ ਉਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਕੋਸ਼ਿਸ਼ ਸਫਲ ਨਹੀਂ ਹੋ ਸਕਦੀ।

ਉਨ੍ਹਾਂ ਪੰਜਾਬ ਦੇ ਸਾਰੇ ਬੱਸ ਅੱਡਿਆਂ ਦੇ ਜਨਰਲ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਥਾਵਾਂ ਨੂੰ ਸਾਫ਼ ਸੁਥਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!