Uncategorized

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਤੋਂ ਬੱਸਾਂ ਰਵਾਨ

ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ ਦੇ ਮੁਫ਼ਤ ਕਰਵਾਏ ਜਾ ਰਹੇ ਹਨ ਦਰਸ਼ਨ: ਵਿਧਾਇਕ ਕੁਲਵੰਤ ਸਿੰਘ ਪੰਡੋਰੀ

ਬਰਨਾਲਾ 9 ਫਰਵਰੀ ( ਸੂਤਰ ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲਗਾਤਾਰ ਸ਼ਰਧਾਲੂਆਂ ਦੀਆਂ ਬੱਸਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀਆਂ ਜਾ ਰਹੀਆਂ ਹਨ।

ਇਸ ਤਹਿਤ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸਥਿਤ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗਏ ਜਿਨ੍ਹਾਂ ਵਿੱਚ ਹਲਕਾ ਬਰਨਾਲਾ ਦੇ ਪਿੰਡ ਸੇਖਾ ਤੋਂ 43 ਸ਼ਰਧਾਲੂ, ਹਲਕਾ ਮਹਿਲ ਕਲਾਂ ਦੇ ਪਿੰਡ ਸਾਹੌਰ ਤੋਂ 44 ਸ਼ਰਧਾਲੂ ਤੇ ਹਲਕਾ ਭਦੌੜ ਦੇ ਕਸਬਾ ਭਦੌੜ ਤੋਂ 41 ਸ਼ਰਧਾਲੂ ਸ਼ਾਮਲ ਹਨ।

ਪਿੰਡ ਸਾਹੌਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਦਿਆਂ ਵਿਧਾਇਕ ਮਹਿਲ ਕਲਾਂ ਤੇ ਵਿਸ਼ੇਸ਼ ਅਧਿਕਾਰ ਕਮੇਟੀ (ਵਿਧਾਨ ਸਭਾ) ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਲੋਕਾਂ ਨੂੰ ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੇ ਸੁਨੇਹੇ ਨਾਲ ਵੀ ਜੋੜਦੀ ਹੈ। ਓਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸਥਿਤ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਇਸ ਮੌਕੇ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਭਦੌੜ ਤੋਂ ਵੀ 41 ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ ਜਿਸ ਤਹਿਤ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ ਪੀਣ ਦਾ ਮਿਆਰੀ ਪ੍ਰਬੰਧ ਕੀਤਾ ਹੋਇਆ ਹੈ।

ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਯੋਜਨਾ ਬਦੌਲਤ ਓਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਹੋ ਰਹੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!