Uncategorized

ਬਜ਼ੁਰਗਾਂ ਦੀ ਕੀਤੀ ਜਾਵੇਗੀ ਮੁਫ਼ਤ ਡਾਕਟਰੀ ਜਾਂਚ, ਪੈਨਸ਼ਨ, ਸੀਨੀਅਰ ਸਿਟੀਜਨ ਕਾਰਡ ਸਬੰਧੀ ਵੀ ਹੋਣਗੇ ਹੈਲਪ ਡੈਸਕ

ਬਜ਼ੁਰਗਾਂ ਨਾਲ ਸਬੰਧਤ ਭਲਾਈ ਸਕੀਮਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ

ਬਰਨਾਲਾ, 10 ਫਰਵਰੀ ( ਸੂਤਰ )’ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਭਲਕੇ 11 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਕੈਂਪ ਲਾਇਆ ਜਾਵੇਗਾ ਜਿਸ ਵਿੱਚ ਜਿੱਥੇ ਬਜ਼ੁਰਗਾਂ ਦੀ ਮੁਫ਼ਤ ਡਾਕਟਰੀ ਜਾਂਚ ਹੋਵੇਗੀ, ਓਥੇ ਵੱਖ ਵੱਖ ਸਕੀਮਾਂ ਲਈ ਵੀ ਮੌਕੇ ‘ਤੇ ਹੀ ਅਪਲਾਈ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 11 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਕੈਂਪ ਲਾਇਆ ਜਾ ਰਿਹਾ ਹੈ।
ਓਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਬਜ਼ੁਰਗਾਂ ਲਈ ਅੱਖਾਂ ਦੀ ਜਾਂਚ, ਹੱਡੀਆਂ ਦੀ ਜਾਂਚ, ਗੈਰ-ਸੰਕ੍ਰਾਮਕ ਬਿਮਾਰੀਆਂ ਦੀ ਸਕ੍ਰੀਨਿੰਗ, ਫਿਜ਼ੀਓਥੈਰੇਪੀ, ਮਨੋਵਿਗਿਆਨਿਕ ਸਲਾਹ ਅਤੇ ਹੋਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਬਜ਼ੁਰਗ ਇੱਕੋ ਥਾਂ ‘ਤੇ ਵੱਖ-ਵੱਖ ਤਜਰਬੇਕਾਰ ਡਾਕਟਰਾਂ ਅਤੇ ਮਾਹਿਰਾਂ ਤੋਂ ਆਪਣੀ ਸਿਹਤ ਦੀ ਜਾਂਚ ਕਰਵਾ ਸਕਣ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਤਿੰਦਰਪਾਲ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਮੌਕੇ ‘ਤੇ ਹੀ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਲਈ ਤਕਨੀਕੀ ਟੀਮਾਂ ਤਾਇਨਾਤ ਰਹਿਣਗੀਆਂ। ਬਜ਼ੁਰਗਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਲਈ ਯੋਗਾ ਸੈਸ਼ਨ ਵੀ ਹੋਵੇਗਾ।

ਇਸ ਦੇ ਨਾਲ-ਨਾਲ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਿਤ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਬਜ਼ੁਰਗਾਂ ਜਾਣਕਾਰੀ ਦਿੱਤੀ ਜਾਵੇਗੀ ਜਿਵੇਂ ਕਿ ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ, ਬਾਬਾ ਫੂਲ ਸਰਕਾਰੀ ਬਿਰਧ ਘਰ, ਤਪਾ ਅਤੇ ਬੈਂਕਾਂ ਵੱਲੋਂ ਬਜ਼ੁਰਗਾਂ ਲਈ ਚਲਾਈਆਂ ਜਾ ਰਹੀਆਂ ਵਿਸ਼ੇਸ਼ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

ਓਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸੀ.ਐਚ.ਸੀ ਧਨੌਲਾ, 24 ਫਰਵਰੀ ਬਾਬਾ ਫੂਲ ਸਰਕਾਰੀ ਬਿਰਧ ਘਰ ਤਪਾ, 27 ਫਰਵਰੀ ਨੂੰ ਸੀ.ਐਚ.ਸੀ ਮਹਿਲ ਕਲਾਂ ਅਤੇ ਸੀ.ਐਚ.ਸੀ ਭਦੌੜ ਵਿੱਚ ਵੀ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਓਨ੍ਹਾਂ ਜ਼ਿਲ੍ਹੇ ਦੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!