Uncategorized

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ – ਰਾਜਪਾਲ ਪੰਜਾਬ

ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਦਿੱਤਾ ਨਵਾਂ ਜੋਸ਼

ਫਿਰੋਜ਼ਪੁਰ 12 ਫ਼ਰਵਰੀ ( ਸੂਤਰ ) ਪੰਜਾਬ ਨੂੰ ਨਸ਼ਾ ਮੁਕਤ ਅਤੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਵਿਸ਼ਾਲ ਪੈਦਲ ਯਾਤਰਾ ਸਾਰਗੜ੍ਹੀ ਗੁਰਦੁਆਰਾ ਸਾਹਿਬ ਤੋਂ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਕੱਢੀ ਗਈ।


ਇਸ ਪੈਦਲ ਯਾਤਰਾ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਮੇਤ, ਸੂਬੇ ਦੀਆਂ ਕਈ ਯੂਨਵਰਸਿਟੀਆਂ ਦੇ ਉਪਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਕਈ ਰਾਜਸੀ ਪਾਰਟੀਆਂ ਦੇ ਆਗੂ ਵੀ ਸ਼ਾਮਿਲ ਹੋਏ।


ਇਸ ਤੋਂ ਯਾਤਰਾ ਵਿੱਚ ਸੂਬੇ ਭਰ ਤੋਂ ਹਜ਼ਾਰਾਂ ਵਿਦਿਆਰਥੀਆਂ, ਐਨ.ਜੀ.ਓਜ਼, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦਿਆਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ।

ਇਸ ਮੌਕੇ ਰਾਜਪਾਲ ਜੀ ਵੱਲੋਂ ਸਭ ਤੋਂ ਪਹਿਲਾਂ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ ਗਈ।

ਰਾਜਪਾਲ ਪੰਜਾਬ ਨੇ ਖ਼ੁਦ ਇਸ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਨਸ਼ਿਆਂ ਵਿਰੁੱਧ ਸੂਬੇ ਪੱਧਰ ’ਤੇ ਸਭ ਵਰਗਾਂ ਨੂੰ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਵਿਅਕਤੀ ਦਾ ਹੀ ਨਹੀਂ ਸਗੋਂ ਪੂਰੇ ਸਮਾਜ ਦਾ ਭਾਰੀ ਨੁਕਸਾਨ ਹੁੰਦਾ ਹੈ, ਇਸ ਲਈ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਸਾਂਝੀ ਕੋਸ਼ਿਸ਼ ਲਾਜ਼ਮੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!