Uncategorized

ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਹੋਲਿਸਟਿਕ ਵੈਲ ਬੀੰਗ ਕੈਂਪ ਭਾਵ ਮੈਗਾ ਸਿਹਤ ਚੈਕਅੱਪ ਕੈਂਪ ਦਾ ਆਯੋਜਨ

ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਵਚਨਬੱਧ- ਜਮੀਲ ਉਰ ਰਹਿਮਾਨ

ਮਾਲੇਰਕੋਟਲਾ 13 ਫਰਵਰੀ ( ਸੂਤਰ ) ‘ਸਾਡੇ ਬਜ਼ੁਰਗ-ਸਾਡਾ ਮਾਣ’ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜਨ 2025-26 ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੌਰਾਨ ਪੰਜਾਬ ਸਰਕਾਰ ਦੀ ਫਲੈਗਸ਼ਿਪ ਸਕੀਮ ਤਹਿਤ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਵਿਸ਼ੇਸ ਜ਼ਿਲ੍ਹਾ ਪੱਧਰੀ ਮੈਗਾ ਸਿਹਤ ਚੈਕਅੱਪ ਕੈਂਪ ਲਗਾਇਆ ਗਿਆ ।


ਇਸ ਸਿਹਤ ਜਾਂਚ ਕੈਂਪ ਵਿਧਾਇਕ ਮਾਲੇਰਕੋਟਲਾ ਜਮੀਲ ਉਰ ਰਹਿਮਾਨ ਨੇ ਸ਼ਿਰਕਤ ਕੀਤੀ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ.ਲਵਲੀਨ ਬੜਿੰਗ, ਸੀ.ਡੀ.ਪੀ.ਓ ਪਵਨ ਕੁਮਾਰ, ਸੀ.ਡੀ.ਪੀ.ਓ ਪੂਰਨ ਪੰਕਜ ਸ਼ਰਮਾਂ, ਐਨ.ਐਸ.ਐਸ.ਵਿੰਗ ਮਾਲੇਰਕੋਟਲਾ ਦੇ ਨੋਡਲ ਅਫ਼ਸਰ ਸੰਜੀਵ ਸਿੰਗਲਾ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਐਸ.ਐਮ.ਓ ਮਾਲੇਰਕੋਟਲਾ ਡਾ. ਸੁਖਵਿੰਦਰ ਸਿੰਘ, ਪ੍ਰਧਾਨ ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈੱਲਫੇਅਰ ਸੋਸਾਇਟੀ ਮਹਿਮੂਦ ਅਹਿਮਦ ਥਿੰਦ ਤੋਂ ਇਲਾਵਾ ਮਾਹਰ ਡਾਕਟਰਾਂ ਦੀ ਟੀਮ ਸਮੇਤ ਆਯੂਰਵੇਦਿਕ ਅਤੇ ਹੋਮਿਉਪੈਥਿਕ ਡਾਕਟਰਾਂ ਦੀ ਟੀਮ ਵੀ ਹਾਜ਼ਰ ਰਹੀ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਮਾਜ ਦੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀ ਦੇਖ-ਭਾਲ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਅਜਿਹੇ ਕੈਂਪ ਬਜ਼ੁਰਗਾਂ ਨੂੰ ਇੱਕੋ ਥਾਂ ‘ਤੇ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਇਸ ਕੈਂਪ ਵਿੱਚ ਸੀਨੀਅਰ ਨਾਗਰਿਕਾਂ ਲਈ ਵੱਖ-ਵੱਖ ਮੈਡੀਕਲ ਕੈਂਪ ਲਗਾਏ ਗਏ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋੜਵੰਦਾ ਬਜੁਰਗਾਂ ਦੀ ਸਿਹਤ ਚੈਕਅੱਪ ਕੀਤਾ ਗਿਆ । ਜ਼ਿਲੇ ਅਧੀਨ ਮੈਡੀਕਲ ਕੈਂਪ ਰਾਹੀਂ ਸਿਹਤ ਵਿਭਾਗ, ਆਯੂਰਵੇਦਿਕ ਅਤੇ ਹੋਮਿਉਪੈਥਿਕ ਡਾਕਟਰਾਂ ਦੀ ਟੀਮ ਵੱਲੋਂ 657 ਬਜੁਰਗ ਨਾਗਰੀਕਾਂ ਦੀ ਆਮ ਸਿਹਤ ਜਾਂਚ ਕੀਤੀ ਗਈ ।

ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਨਾਲ ਸਬੰਧਤ ਵਿਸ਼ੇਸ਼ ਕਾਊਂਟਰ ਵੀ ਸਥਾਪਤ ਕੀਤੇ ਗਏ ਸਨ।ਇਸ ਮੌਕੇ ਬਜ਼ੁਰਗਾਂ ਅਤੇ ਬੱਚਿਆਂ ਦੀ ਭਾਗੀਦਾਰੀ ਨਾਲ ਅੰਤਰ ਪੀੜ੍ਹੀ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਅਧੀਨ ਉਨ੍ਹਾਂ ਲਈ ਸਾਂਝੇ ਤੌਰ ’ਤੇ ਯੋਗਾ ਸ਼ਿਵਰ ਆਯੋਜਿਤ ਕੀਤਾ ਗਿਆ। ਇਸ ਨਾਲ ਸਕੂਲੀ ਬੱਚਿਆ ਨੇ ਬਜੁਰਗਾਂ ਨਾਲ ਸਮਾਂ ਬਤੀਤ ਕੀਤਾ ਅਤੇ ਨਾਲ ਹੀ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਨੰਦ ਵੀ ਮਾਣਿਆਂ ।

ਵਿਧਾਇਕ ਮਾਲੇਰਕੋਟਲਾ ਨੇ ਮੇਲੇ ਦੌਰਾਨ ਬਜੁਰਗਾਂ ਨੂੰ ਬਣਦਾ ਸਤਿਕਾਰ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਰੇ ਵਿਭਾਗਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਯਤਨ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!