Uncategorized

ਬਾਬਾ ਨਿਹਾਲ ਦਾਸ ਜੀ ਦੀ ਯਾਦ ਵਿੱਚ ਸਾਲਾਨਾ ਸਮਾਗਮ ਦੌਰਾਨ ਕਬੱਡੀ ਕੱਪ ਕਰਵਾਇਆ ਗਿਆ

ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਭਰੀ ਹਾਜ਼ਰੀ

ਅੰਮ੍ਰਿਤਸਰ 13 ਫਰਵਰੀ ( ਸੂਤਰ ) ਬਾਬਾ ਨਿਹਾਲ ਦਾਸ ਜੀ ਦੀ ਪਵਿੱਤਰ ਯਾਦ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿਖੇ ਸਾਲਾਨਾ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੇ ਭਾਗ ਲਿਆ।

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਸ਼ਿਰਕਤ ਕੀਤੀ ਅਤੇ ਕਬੱਡੀ ਕੱਪ ਦਾ ਉਦਘਾਟਨ ਕਰਦੇ ਹੋਏ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਬਾਬਾ ਨਿਹਾਲ ਦਾਸ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਸਾਡੇ ਸੱਭਿਆਚਾਰ, ਰਵਾਇਤਾਂ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ।

ਸ: ਈਟੀਓ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਵਧੀਆ ਮਾਧਿਅਮ ਹਨ ਅਤੇ ਪੰਜਾਬ ਸਰਕਾਰ ਖੇਡਾਂ ਦੇ ਪ੍ਰੋਤਸਾਹਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਬੱਡੀ ਸਮੇਤ ਹੋਰ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਪੱਧਰ ‘ਤੇ ਹੋ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ।

ਕਬੱਡੀ ਕੱਪ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲੇ ਹੋਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪਿੰਡ ਵਾਸੀਆਂ ਵੱਲੋਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button
error: Content is protected !!