Uncategorized
ਬਰਨਾਲਾ ਰੇਲਵੇ ਸਟੇਸ਼ਨ ‘ਤੇ ਰੁਕੀ ਫਾਸਟ ਟ੍ਰੇਨ ਵੰਦੇ ਭਾਰਤ, ਮੀਤ ਹੇਅਰ ਨੇ ਬਰਨਾਲਾ ਵਾਸੀਆਂ ਨੂੰ ਦਿੱਤੀ ਮੁਬਾਰਕਬਾਦ

ਬਰਨਾਲਾ 20 ਫ਼ਰਵਰੀ ( ਸੂਤਰ ) ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ Meet Hayer ਦੇ ਯਤਨਾਂ ਸਕਦਾ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਟ੍ਰੇਨ ਦੀ ਬਰਨਾਲਾ ਵਿਖੇ ਠਹਿਰ ਹੋਈ, ਜਿਸ ‘ਤੇ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਵੰਦੇ ਭਾਰਤ ਟ੍ਰੇਨ ਬਰਨਾਲਾ ਰੇਲਵੇ ਸਟੇਸ਼ਨ ‘ਤੇ ਸਵੇਰੇ 9: 59 ‘ਤੇ ਪੁੱਜੀ।

ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਉਹ ਇਲਾਕੇ ਦੀ ਬਿਹਤਰੀ ਲਈ ਸੰਸਦ ਵਿੱਚ ਵੀ ਲਗਾਤਾਰ ਇਹ ਮੰਗ ਚੁੱਕਦੇ ਰਹੇ ਹਨ ਅਤੇ ਪਿਛਲੇ ਸਮੇਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਕਰਨ ਦੀ ਮੰਗ ਕੀਤੀ ਗਈ ਸੀ ਤਾਂ ਜੋ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲ ਸਕੇ ਅਤੇ ਉਹ ਕੌਮੀ ਰਾਜਧਾਨੀ ਨਾਲ ਜੁੜ ਸਕਣ। ਓਨ੍ਹਾਂ ਕਿਹਾ ਕਿ ਉਹ ਇਹ ਮੰਗ ਦੇ ਪੂਰਾ ਹੋਣ ਉੱਤੇ ਰੇਲ ਮੰਤਰਾਲੇ ਦਾ ਧੰਨਵਾਦ ਕਰਦੇ ਹਨ।



