Uncategorized

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਕੀਤੀ ਸਮੀਖਿਆ; ਅਧਿਕਾਰੀਆਂ ਨੂੰ ਦਰਿਆ ਵਿੱਚ ਗੋਬਰ/ਉਦਯੋਗਿਕ ਗੰਦਾ ਪਾਣੀ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਲੁਧਿਆਣਾ 22 ਫਰਵਰੀ ( ਸੂਤਰ )

ਬੁੱਢੇ ਦਰਿਆ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਦੇ ਦੌਰੇ ਦੌਰਾਨ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦਾ ਜਾਇਜ਼ਾ ਲਿਆ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਸਮੇਤ ਹੋਰ ਅਧਿਕਾਰੀਆਂ ਦੇ ਨਾਲ, ਰਾਜਪਾਲ ਕਟਾਰੀਆ ਨੇ ਤਾਜਪੁਰ ਰੋਡ ‘ਤੇ ‘ਸੰਗਤ ਘਾਟ’ ਨੇੜੇ ਬੁੱਢੇ ਦਰਿਆ ਸਾਈਟ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿੱਚ ਐਫਲੂਐਂਟ ਟ੍ਰੀਟਮੈਂਟ ਪਲਾਂਟ (ਈ.ਟੀ.ਪੀ) ਦਾ ਵੀ ਨਿਰੀਖਣ ਕੀਤਾ।


ਰਾਜਪਾਲ ਕਟਾਰੀਆ ਨੇ ਤਾਜਪੁਰ ਰੋਡ ‘ਤੇ ‘ਸੰਗਤ ਘਾਟ’ ਨੇੜੇ ਬੁੱਢੇ ਦਰਿਆ ਵਿੱਚ ਰਾਜ ਸਭਾ ਮੈਂਬਰ ਸੀਚੇਵਾਲ ਅਤੇ ਹੋਰ ਅਧਿਕਾਰੀਆਂ ਨਾਲ ਕਿਸ਼ਤੀ ਦੀ ਯਾਤਰਾ ਕੀਤੀ। ਸੰਗਤ ਘਾਟ ਐਮ.ਪੀ ਸੀਚੇਵਾਲ ਦੁਆਰਾ ਚੱਲ ਰਹੀ ‘ਕਾਰ ਸੇਵਾ’ ਅਧੀਨ ਸਥਾਪਿਤ ਕੀਤਾ ਗਿਆ ਹੈ।

ਇਸ ਤੋਂ ਬਾਅਦ, ਰਾਜਪਾਲ ਕਟਾਰੀਆ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿੱਚ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ ਜਿਸ ਵਿੱਚ ਐਮ.ਪੀ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡੀ.ਸੀ ਹਿਮਾਂਸ਼ੂ ਜੈਨ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਪੀ.ਪੀ.ਸੀ.ਬੀ, ਸੀਵਰੇਜ ਬੋਰਡ, ਮਿੱਟੀ ਸੰਭਾਲ ਵਿਭਾਗ ਆਦਿ ਦੇ ਹੋਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

ਰਾਜਪਾਲ ਕਟਾਰੀਆ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਨਿਯਮਤ ਸਮੀਖਿਆ ਮੀਟਿੰਗਾਂ ਕਰ ਰਹੇ ਹਨ ਕਿ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦੀਆਂ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਰਿਆ ਵਿੱਚ ਗੋਬਰ ਅਤੇ ਉਦਯੋਗਿਕ ਗੰਦਾ ਪਾਣੀ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਰਾਜਪਾਲ ਨੇ ਅੱਗੇ ਕਿਹਾ ਕਿ ਦਰਿਆ ਇਤਿਹਾਸਕ ਅਤੇ ਧਾਰਮਿਕ ਮਹੱਤਵ ਵੀ ਰੱਖਦਾ ਹੈ ਅਤੇ ਕਿਸੇ ਨੂੰ ਵੀ ਪਾਣੀ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਹ ਦੱਸਦੇ ਹੋਏ ਕਿ ਜ਼ਮੀਨੀ ਪੱਧਰ ‘ਤੇ ਪ੍ਰਗਤੀ ਦੇਖੀ ਗਈ ਹੈ, ਰਾਜਪਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਲੋੜ ਹੋਵੇ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ।

ਬੁੱਢੇ ਦਰਿਆ ਵਿੱਚ ਪ੍ਰਦੂਸ਼ਣ ਘਟਾਉਣ ਲਈ ਵਸਨੀਕਾਂ ਨੂੰ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ, ਰਾਜਪਾਲ ਕਟਾਰੀਆ ਨੇ ਕਿਹਾ ਕਿ ਉਹ ਨਿਯਮਤ ਤੌਰ ‘ਤੇ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!