ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਹਕੂਮਤ ਸਿੰਘ ਵਾਲਾ ਵਿਖੇ ਯੁਵਕਾਂ ਲਈ ਮੁਫਤ ਸਕਿਊਰਟੀ ਸੁਪਰਵਾਈਜ਼ਰ ਕੋਰਸ ਦੀ ਰਜਿਸਟਰੇਸ਼ਨ 13 ਫਰਵਰੀ ਤੋਂ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ ( ਸੂਤਰ ) ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ (ਹਕੂਮਤ ਸਿੰਘ ਵਾਲਾ(ਫਿਰੋਜ਼ਪੁਰ – ਤਲਵੰਡੀ ਭਾਈਰੋਡ) ਵਿਖੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ ਅਤੇ ਮੋਗਾ ਦੇ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਪੀ.ਐਮ.ਕੇ.ਵੀ.ਵਾਈ 4.0 ਸਕੀਮ ਤਹਿਤ ਸਕਿਉਰਟੀ ਸੁਪਰਵਾਈਜ਼ਰ ਦਾ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਕੈਂਪ ਹਕੂਮਤ ਸਿੰਘ ਵਾਲਾ ਦੇ ਸਿਖਲਾਈ ਅਧਿਕਾਰੀ ਕੈਪਟਨ ਗੁਰਦਰਸ਼ਨ ਸਿੰਘ ਨੇ ਦਿੱਤੀ ।

ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਉਮੀਦਵਾਰ ਘੱਟੋਂ ਘੱਟ 10ਵੀਂ ਜਾਂ 12ਵੀਂ ਪਾਸ ਤੇ ਐਨ.ਐਸ.ਕਿਊ.ਐਫ. ਲੈਵਲ-3 ਹੋਵੇ ਅਤੇ ਉਮੀਦਵਾਰ ਕੋਲ ਸਕਿਉਰਟੀ ਗਾਰਡ ਦਾ 3 ਤੋਂ 5 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਉਮੀਦਵਾਰ ਦੀ ਉਮਰ ਘੱਟੋਂ ਘੱਟ 22 ਸਾਲ ਹੋਣੀ ਚਾਹੀਦੀ ਹੈ ਅਤੇ ਉਮੀਦਵਾਰ ਸਕਿਉਰਟੀ ਮਾਪਦੰਡਾਂ ਅਨੁਸਾਰ ਫਿੱਟ ਹੋਣਾ ਚਾਹੀਦਾ ਹੈ।

ਉਨ੍ਹਾਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ ਅਤੇ ਮੋਗਾ ਦੇ ਯੁਵਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਕਿਉਰਟੀ ਸੁਪਰਵਾਈਜ਼ਰ ਦਾ ਟ੍ਰੇਨਿੰਗ ਕੋਰਸ ਕਰਨ ਲਈ ਰਜਿਸਟ੍ਰੇਸ਼ਨ ਪਹਿਲ ਦੇ ਆਧਾਰ ਤੇ ਕਰਵਾਉਣ । ਸਕਿਉਰਟੀ ਸੁਪਰਵਾਈਜ਼ਰ ਦਾ ਕੋਰਸ ਪੂਰਾ ਕਰਨ ਵਾਲੇ ਯੁਵਕਾਂ ਨੂੰ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਅਤੇ ਰੁਜਗਾਰ ਪ੍ਰਾਪਤੀ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ ਅਤੇ ਮੋਗਾ ਜਿਲ੍ਹੇ ਦੇ ਵਸਨੀਕ ਸਕਿਉਰਟੀ ਸੁਪਰਵਾਈਜ਼ਰ ਦਾ ਕੋਰਸ ਕਰਨ ਦੇ ਚਾਹਵਾਨ ਯੁਵਕ ਮਿਤੀ 13 ਫਰਵਰੀ 2026 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਸੀ-ਪਾਈਟ ਕੈਂਪ, ਪਿੰਡ ਹਕੂਮਤ ਸਿੰਘ ਵਾਲਾ ਜਿਲ੍ਹਾ ਫਿਰੋਜ਼ਪੁਰ ਵਿਖੇ 10ਵੀਂ/12ਵੀਂ ਜਮਾਤਦੇ ਸਰਟੀਫਿਕੇਟ ਦੀ ਫੋਟੋ ਕਾਪੀ, ਐਨ.ਐਸ.ਕਿਊ.ਐਫ. ਲੈਵਲ-3, ਸਰਟੀਫਿਕੇਟ ਫੋਟੋਕਾਪੀ, ਤਜਰਬਾ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਤਾਜਾ ਪਾਸਪੋਰਟ ਸਾਈਜ ਫੋਟੋ, ਫਾਈਲ ਕਵਰ ਆਦਿ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ । ਵਧੇਰੇ ਜਾਣਕਾਰੀ ਲਈ 73476-66557 ਤੇ ਸੰਪਰਕ ਕੀਤਾ ਜਾ ਸਕਦਾ ਹੈ ।



