Uncategorized

ਆਈ.ਏ.ਐੱਸ. ਅਧਿਕਾਰੀ ਵਿਵੇਕ ਕੁਮਾਰ ਮੋਦੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੰਭਾਲਿਆ ਅਹੁਦਾ

ਬਰਨਾਲਾ, 24 ਫਰਵਰੀ ( ਸੂਤਰ )

2022 ਬੈਚ ਦੇ ਨੌਜਵਾਨ ਆਈ.ਏ.ਐੱਸ. ਅਧਿਕਾਰੀ ਸ੍ਰੀ ਵਿਵੇਕ ਕੁਮਾਰ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਅਹਿਮ ਜ਼ਿੰਮੇਵਾਰੀ ਤੋਂ ਪਹਿਲਾਂ ਉਹ ਉਪ ਮੰਡਲ ਮੈਜਿਸਟ੍ਰੇਟ ਆਦਮਪੁਰ ਵਜੋਂ ਆਪਣੀਆਂ ਪ੍ਰਸ਼ਾਸਨਿਕ ਸੇਵਾਵਾਂ ਨਿਭਾ ਰਹੇ ਸਨ।

ਸ੍ਰੀ ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਨਿਰਵਿਘਨ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਪੱਧਰ ‘ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਹਰ ਇੱਕ ਯੋਗ ਲਾਭਪਾਤਰੀ ਤੱਕ ਇਸ ਦਾ ਬਣਦਾ ਲਾਭ ਪਹੁੰਚ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!