Uncategorized

ਲੋੜਵੰਦ ਪਰਿਵਾਰਾਂ ਲਈ ਮੇਰੀ ਰਸੋਈ ਯੋਜਨਾ ਸ਼ੁਰੂ ਕਰਨਾ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ – ਸੋਨੀਆ ਮਾਨ

ਪੰਜਾਬ `ਚ 40 ਲੱਖ ਪਰਿਵਾਰਾਂ ਨੂੰ ਮੁਫ਼ਤ ਭੋਜਨ ਕਿੱਟਾਂ (ਰਾਸ਼ਨ ਕਿੱਟਾਂ) ਵੰਡੀਆਂ ਜਾਣਗੀਆਂ

ਅੰਮ੍ਰਿਤਸਰ, 28 ਫਰਵਰੀ ( ਸੂਤਰ )

ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਇੰਚਾਰਜ ਮੈਡਮ ਸੋਨੀਆ ਮਾਨ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਮੇਰੀ ਰਸੋਈ ਯੋਜਨਾ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਵੱਡੇ ਪੱਧਰ `ਤੇ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇਹ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਗਈ ਹੈ ਅਤੇ ਇਹ ਮੇਰੀ ਰਸੋਈ ਯੋਜਨਾ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਵੇਗੀ ਅਤੇ ਹਰ ਤਿੰਨ ਮਹੀਨਿਆਂ ਵਿੱਚ 40 ਲੱਖ ਪਰਿਵਾਰਾਂ ਨੂੰ ਮੁਫ਼ਤ ਭੋਜਨ ਕਿੱਟਾਂ (ਰਾਸ਼ਨ ਕਿੱਟਾਂ) ਵੰਡੀਆਂ ਜਾਣਗੀਆਂ।

ਪਿੰਡ ਖਿਆਲਾ ਵਿਖੇ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੀਆਂ 25 ਪੰਚਾਇਤਾਂ ਨਾਲ ਹਲਕੇ ਦੇ ਵਿਕਾਸ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕਰਦਿਆਂ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਹੁਣ ਸੂਬੇ ਅਤੇ ਖਾਸ ਕਰਕੇ ਹਲਕਾ ਰਾਜਾਸਾਂਸੀ ਦੇ ਪਿੰਡ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣਗੇ। ਉਨ੍ਹਾਂ ਕਿਹਾ ਕਿ ਹਲਕਾ ਰਾਜਾਸਾਂਸੀ ਦੇ ਪਿੰਡਾਂ ਵਿੱਚ ਮਾਨ ਸਰਕਾਰ ਵੱਲੋਂ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਪ੍ਰੇਰਿਤ ਅਤੇ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾ ਸਿਹਤ ਕਵਰ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਕਾਰਡ ਨਾਲ ਸਰਕਾਰੀ ਹਸਪਤਾਲਾਂ ਦੇ ਨਾਲ ਨਾਮੀ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ।

ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰੇਸ਼ਮ ਸਿੰਘ ਵੜੈਚ, ਸਰਪੰਚ ਨਿਸ਼ਾਨ ਸਿੰਘ ਕੋਟਲਾ ਡੂਮ, ਬਲਾਕ ਸੰਮਤੀ ਮੈਂਬਰ ਸਰਤਾਜ ਸਿੰਘ ਖਿਆਲਾ, ਦਲਜੀਤ ਸਿੰਘ ਬਲੱਗਣ ਸਿੱਧੂ, ਬਲਾਕ ਪ੍ਰਧਾਨ ਦਿਲਬਾਗ ਸਿੰਘ ਕੋਹਾਲੀ, ਮਹੰਤ ਮਨਜੀਤ ਰਾਮਤੀਰਥ, ਕੰਵਲ ਚੋਗਾਵਾਂ, ਗੁਰਜੰਟ ਸਿੰਘ ਮੌੜੇ, ਰਾਜਬੀਰ ਸਿੰਘ, ਸੁਖਦੀਪ ਸਿੰਘ, ਮੰਗਾ ਜੌਹਲ, ਗੁਰਬਾਜ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!