ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ 26 ਫਰਵਰੀ ਨੂੰ: ਡਿਪਟੀ ਕਮਿਸ਼ਨਰ
ਅਧਿਕਾਰੀਆਂ ਨੂੰ ਢੁੱਕਵੇਂ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼

ਨਵਾਂਸ਼ਹਿਰ, 13 ਫਰਵਰੀ ( ਸੂਤਰ ) ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹਾ ਪੱਧਰ ‘ਤੇ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਕੈਂਪ 26 ਫਰਵਰੀ ਨੂੰ ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੈਂਪ ਸਬੰਧੀ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਦੀ ਸਿਹਤ ਲਈ ਅਤੇ ਔਰਤਾਂ ਨੂੰ ਰੋਜ਼ਗਾਰ ਦੇਣ ਲਈ ਜ਼ਿਲ੍ਹੇ ਅੰਦਰ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਕੈਂਪ ਦੇ ਪ੍ਰਬੰਧਾਂ ਵਿੱਚ ਕਿਸੇ ਵੀ ਕਿਸਮ ਦੀ ਕਮੀ ਬਰਦਾਸ਼ ਨਹੀ ਕੀਤੀ ਜਾਵੇਗੀ। ਉਨ੍ਹਾਂ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਲੱਗਣ ਵਾਲੇ ਕੈਂਪ ਵਿੱਚ ਵੱਧ ਤੋਂ ਵੱਧ ਕੰਪਨੀਆਂ ਨੂੰ ਬੁਲਾਉਣ ਦੀ ਹਦਾਇਤ ਕੀਤੀ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।




