Uncategorized

‘ਸਾਡੇ ਬੁਜ਼ਰਗ ਸਾਡਾ ਮਾਣ’ ਤਹਿਤ 26 ਫਰਵਰੀ ਨੂੰ ਤਾਜ ਪੈਲੇਸ ਵਿੱਚ ਲੱਗੇਗਾ ਵਿਸ਼ੇਸ਼ ਕੈਂਪ-ਡੀ.ਸੀ.

ਫਰੀਦਕੋਟ 17 ਫਰਵਰੀ ( ਸੂਤਰ ) ਬੁਜ਼ੁਰਗਾਂ ਤੇ ਨੌਜਵਾਨਾਂ ’ਚ ਤਾਲਮੇਲ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ ਤਹਿਤ 26 ਫਰਵਰੀ ਨੂੰ ਤਾਜ ਪੈਲੇਸ ਕੋਟਕਪੂਰਾ ਰੋਡ ਫਰੀਦਕੋਟ ਵਿਖੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਫਰਦੀਕੋਟ ਮੈਡਮ ਪੂਨਮਦੀਪ ਕੌਰ ਨੇ ਕਾਨਫਰੰਸ ਹਾਲ ’ਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਦੀ ਸਿਹਤ ਨੂੰ ਕਾਇਮ ਰੱਖਣ ਲਈ ਉਨ੍ਹਾਂ ਦੀਆਂ ਵਡੇਰੀ ਉਮਰ ’ਚ ਹੋਣ ਵਾਲੀਆਂ ਸਮੱਸਿਆਵਾਂ, ਜਿਨ੍ਹਾਂ ’ਚ ਅੱਖਾਂ ਦਾ ਮੋਤੀਆ, ਜੋੜਾਂ ਦਾ ਦਰਦ ਤੇ ਹੋਰ ਸਰੀਰਕ ਬਿਮਾਰੀਆਂ ਤੋਂ ਇਲਾਵਾ ਉਨ੍ਹਾਂ ਲਈ ਫਿਜੀਓਥਰੈਪੀ ਤੇ ਮਨੋਵਿਗਿਆਨਕ ਸਿਹਤ ਨੂੰ ਕਾਇਮ ਰੱਖਣ ਲਈ ਸਪੈਸ਼ਲ ਜਾਂਚ ਕੈਂਪ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਲਈ ਸਰਕਾਰੀ ਟੀਮਾਂ ਤੋਂ ਇਲਾਵਾ ਐੱਨਜੀਓ ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਡਾਕਟਰਾਂ ਤੋਂ ਵੀ ਸਹਿਯੋਗ ਲਿਆ ਜਾਵੇਗਾ। ਇਸ ਤੋਂ ਇਲਾਵਾ ਬੁਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਤੇ ਮੈਡੀਟੇਸ਼ਨ ਕੈਂਪ ਵੀ ਲਾਇਆ ਜਾਵੇਗਾ। ਬਜ਼ੁਰਗਾਂ ਤੇ ਨੌਜਵਾਨਾਂ ’ਚ ਆਪਸੀ ਸੰਪਰਕ ਨੂੰ ਵਧਾਉਣ ਲਈ ਖਾਣਾ ਬਣਾਉਣ ਦਾ ਮੁਕਾਬਲਾ, ਆਪਸੀ ਵਿਚਾਰ-ਵਟਾਂਦਰੇ, ਪੇਂਟਿੰਗ ਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਨੇ ਕਿਹਾ ਕਿ ਹਰੇਕ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ ਮਹਿਕਮੇ ਨਾਲ ਸੰਬੰਧਤ ਵੱਖ-ਵੱਖ ਬੂਥ ਲਗਾਏ ਜਾਣਗੇ ਤਾਂ ਜੋ ਬਜੁਰਗਾਂ ਨੂੰ ਆਉਂਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਜੁਹਗਾਂ ਨੂੰ ਮਾਣ-ਸਤਿਕਾਰ ਦੇਣਾ ਸਾਡਾ ਸਭ ਦਾ ਫਰਜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਨਾਲ ਸਬੰਧਤ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇ।

ਇਸ ਮੌਕੇ ਐੱਸ.ਡੀ.ਐੱਮ. ਮੇਜਰ ਡਾ.ਵਰੁਣ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ, ਜਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਸਿੰਘ ਪੁਰੀ, ਜਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ, ਗੁਰਪ੍ਰੀਤ ਸਿੰਘ, ਵਕੀਲ ਸਿੰਘ ਐਸ.ਆਈ., ਐੱਲ.ਡੀ.ਐੱਮ. ਰਾਮੇਸ਼ਵਰ, ਅਮਨਪ੍ਰੀਤ ਕੌਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੈੱਡ ਕਰਾਸ ਸੁਸਾਇਟੀ ਤੇ ਵੱਖ-ਵੱਖ ਬਿਰਧ ਆਸ਼ਰਮਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!