ਸਰਕਾਰੀ ਸੀਨੀ. ਸੈਕੰਡਰੀ ਸਕੂਲ ਲਾਧੂਕਾ ਵਿਖੇ 4 ਦਿਨਾਂ ਤੋਂ ਲਗਾਇਆ ਜਾ ਰਿਹਾ ਹੈ ਮੁੱਖ ਮੰਤਰੀ ਸਿਹਤ ਯੋਜਨਾ ਦਾ ਕੈੰਪ

ਫਾਜ਼ਿਲਕਾ 13 ਫਰਵਰੀ ( ਸੂਤਰ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਫਜ਼ਿਲਕਾ ਜ਼ਿਲ੍ਹੇ ਵਿੱਚ ਸਿਹਤ ਯੋਜਨਾ ਦੇ ਕਾਰਡ ਬਣ ਰਹੇ ਹਨ!

ਇਸੇ ਤਹਿਤ ਹੀ ਕੁਲਦੀਪ ਕੁਮਾਰ ਏਡੀਓ ਦੀ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਪਿਛਲੇ ਚਾਰ ਦਿਨਾਂ ਤੋਂ ਸਿਹਤ ਯੋਜਨਾ ਦਾ ਕੈੰਪ ਲਗਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੱਗੇ ਇਸ ਕੈੰਪ ਵਿੱਚ ਪ੍ਰਿੰਸੀਪਲ ਰਜਿੰਦਰ ਕੁਮਾਰ ਨੇ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾਇਆ ਜਾ ਰਿਹਾ ਹੈ ਇਸ ਦੀ ਵਰਤੋਂ ਕਰਕੇ ਲੋਕ ਆਪਣੇ ਪਰਿਵਾਰ ਦਾ 10 ਲੱਖ ਤੱਕ ਦਾ ਸਰਕਾਰੀ ਅਤੇ ਮਨਜ਼ੂਰ ਸਦਾ ਪ੍ਰਾਈਵੇਟ ਹਸਪਤਾਲ ਵਿੱਚ ਮੁਫਤ ਇਲਾਜ ਕਰਵਾ ਸਕਦੇ ਹਨ।

ਉਹਨਾਂ ਕਿਹਾ ਕਿ ਇਸ ਚਾਰ ਦਿਨਾਂ ਤੋਂ ਲਗਾਏ ਜਾ ਰਹੇ ਕੈਂਪ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਿਹਤ ਯੋਜਨਾ ਦੇ ਕਾਰਡ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ

ਇਸ ਮੌਕੇ ਲੈਕਚਰਾਰ ਸ੍ਰੀ ਰਣਜੀਤ ਸਿੰਘ, ਲੈਕਚਰਾਰ ਨਰਿੰਦਰ ਸਿੰਘ ਜੀ , ਮਨੀਸ਼ ਕੁਮਾਰ ਅਤੇ ਦੁਰਗਾ ਮੈਡਮ ਵੀ ਮੌਜੂਦ ਸਨ।




