Uncategorized

ਡਿਪਟੀ ਕਮਿਸ਼ਨਰ ਵੱਲੋਂ ਡੈਂਟਲ ਚੈਕਅੱਪ ਤੇ ਜਾਗਰੂਕਤਾ ਕੈਂਪ ਦਾ ਉਦਘਾਟਨ, 500 ਤੋਂ ਵੱਧ ਵਿਦਿਆਰਥਣਾਂ ਨੇ ਲਿਆ ਲਾਭ

ਅੰਮ੍ਰਿਤਸਰ 5 ਫਰਵਰੀ ( ਸੂਤਰ ) ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਮਹਾ ਸਿੰਘ ਗੇਟ, ਅੰਮ੍ਰਿਤਸਰ ਵਿਖੇ ਇੰਡਿਅਨ ਡੈਂਟਲ ਐਸੋਸੀਏਸ਼ਨ (IDA) ਅੰਮ੍ਰਿਤਸਰ ਬ੍ਰਾਂਚ ਵੱਲੋਂ ਡੈਂਟਲ ਚੈਕਅੱਪ ਅਤੇ ਮੌਖਿਕ ਸਿਹਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਡੈਂਟਲ ਟੀਮ ਦੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਬੱਚਿਆਂ ਵਿੱਚ ਮੌਖਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਭਵਿੱਖ ਵਿੱਚ ਦੰਦਾਂ ਨਾਲ ਸੰਬੰਧਿਤ ਬਿਮਾਰੀਆਂ ਤੋਂ ਬਚ ਸਕਣ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਰੋਜ਼ਾਨਾ ਦੰਦ ਸਾਫ਼ ਕਰਨ ਅਤੇ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਹ ਕੈਂਪ ਡਾ. ਕਮਲਦੀਪ ਸ਼ਰਮਾ, ਪ੍ਰਧਾਨ IDA ਅੰਮ੍ਰਿਤਸਰ ਬ੍ਰਾਂਚ ਅਤੇ ਡਾ. ਨਿਤਿਨ ਵਰਮਾ, ਸਕੱਤਰ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿੱਚ ਕਾਰਜਕਾਰਣੀ ਕਮੇਟੀ ਦੇ 12 ਹੋਰ ਪ੍ਰਮੁੱਖ ਨਿੱਜੀ ਡੈਂਟਲ ਡਾਕਟਰਾਂ ਨੇ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜੇ. ਕੇ. ਸ਼ਿੰਗਾਰੀ ਅਤੇ ਸਟਾਫ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਗਿਆ।

ਕੈਂਪ ਦੌਰਾਨ 200 ਤੋਂ ਵੱਧ ਵਿਦਿਆਰਥਣਾਂ ਦਾ ਵਿਸਥਾਰ ਨਾਲ ਡੈਂਟਲ ਚੈਕਅੱਪ ਕੀਤਾ ਗਿਆ ਜਦਕਿ 500 ਤੋਂ ਵੱਧ ਵਿਦਿਆਰਥਣਾਂ ਨੂੰ ਮੌਖਿਕ ਸਫਾਈ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਸਹੀ ਤਰੀਕੇ ਨਾਲ ਬੁਰਸ਼ ਕਰਨ ਦੀ ਵਿਧੀ, ਦੰਦਾਂ ਦੀ ਸੰਭਾਲ ਅਤੇ ਡੈਂਟਲ ਬਿਮਾਰੀਆਂ ਤੋਂ ਬਚਾਅ ਬਾਰੇ ਸਿੱਖਿਆ ਦਿੱਤੀ ਗਈ।

ਇਸ ਤੋਂ ਇਲਾਵਾ ਟੂਥਬਰਸ਼, ਟੂਥਪੇਸਟ ਦੇ ਸੈਂਪਲ ਅਤੇ ਸਿੱਖਿਆ ਸਮੱਗਰੀ ਵੰਡੇ ਗਏ। ਵਿਦਿਆਰਥਣਾਂ ਲਈ ਪੋਸਟਰ ਮੇਕਿੰਗ ਮੁਕਾਬਲਾ ਅਤੇ ਸਕਿਟ ਪ੍ਰਦਰਸ਼ਨ ਵੀ ਕਰਵਾਇਆ ਗਿਆ। ਅਜਿਹੀਆਂ ਪਹਿਲਾਂ ਨਾਲ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਅਤੇ ਜਾਗਰੂਕ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਮਿਲਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!