ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲਗਭਗ 10.77 ਕਰੋੜ ਰੁਪਏ ਦੀ ਲਾਗਤ ਨਾਲ ਦੋ ਵੱਡੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ 1 ਮਾਰਚ ( ਸੂਤਰ )

ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਲਗਭਗ 10.77 ਕਰੋੜ ਰੁਪਏ ਦੀ ਲਾਗਤ ਨਾਲ ਦੋ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਵਿੱਚ ਫ਼ਰੀਦਕੋਟ–ਕੋਟਕਪੂਰਾ ਰੋਡ ਉੱਤੇ ਪੈਂਦੀ ਲੰਗੇਆਣਾ ਡ੍ਰੇਨ ਨੇੜੇ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਕੋਲ ਪੁੱਲ ਦੀ ਉਸਾਰੀ ਲਾਗਤ ਲਗਭਗ 1.77 ਕਰੋੜ ਰੁਪਏ ਅਤੇ ਨੈਸ਼ਨਲ ਹਾਈਵੇ ਡਵੀਜ਼ਨ ਫ਼ਿਰੋਜ਼ਪੁਰ ਰਾਹੀਂ ਟਹਿਣਾ ਤੋਂ ਸੰਧਵਾਂ ਤੱਕ ਟਹਿਣਾ–ਫ਼ਰੀਦਕੋਟ–ਸੰਧਵਾਂ–ਕੋਟਕਪੂਰਾ–ਢਿਲਵਾਂ ਕਲਾਂ ਰੋਡ ਦੀ ਅਪਗ੍ਰੇਡੇਸ਼ਨ ਲਾਗਤ ਲਗਭਗ 9 ਕਰੋੜ ਰੁਪਏ ਸ਼ਾਮਲ ਹਨ।

ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਇਲਾਕੇ ਵਿੱਚ ਆਵਾਜਾਈ ਹੋਰ ਸੁਚਾਰੂ ਹੋਵੇਗੀ, ਸੜਕ ਸੁਰੱਖਿਆ ਵਿੱਚ ਸੁਧਾਰ ਆਵੇਗਾ ਅਤੇ ਇਲਾਕੇ ਦੀ ਕਨੈਕਟਿਵਿਟੀ ਮਜ਼ਬੂਤ ਹੋਵੇਗੀ, ਜਿਸ ਨਾਲ ਆਮ ਲੋਕਾਂ ਨੂੰ ਆਵਾਜਾਈ ਸਬੰਧੀ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਵਿਕਾਸ ਕੰਮ ਕਰਕੇ ਵਿਖਾਉਣ ਵਾਲੀ ਸਰਕਾਰ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਹਲਕੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਦੇ ਕੰਮ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ, ਜਿਸ ਦਾ ਸਿੱਧਾ ਲਾਭ ਫ਼ਰੀਦਕੋਟ ਹਲਕੇ ਦੇ ਵਾਸੀਆਂ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਬਾਬਾ, ਸ. ਜਗਮੋਹਨ ਲੱਕੀ ਯੂਥ ਪ੍ਰਧਾਨ, ਸ. ਗੁਰਪ੍ਰੀਤ ਧਾਲੀਵਾਲ, ਮਾਸਟਰ ਅਮਰਜੀਤ ਸਿੰਘ, ਸ. ਹਰਜੀਤ ਸਿੰਘ ਸਰਪੰਚ, ਸਰਪੰਚ ਸ. ਵਰਿੰਦਰ ਸਿੰਘ, ਸ. ਦਵਿੰਦਰ ਸਿੰਘ, ਸ. ਯਾਦਵਿੰਦਰ ਸਿੰਘ ਜ਼ਿਲਾ ਇੰਚਾਰਜ, ਸ. ਸਤਨਾਮ ਸਿੰਘ, ਸ. ਕ੍ਰਿਸ਼ਨ ਕੁਮਾਰ, ਸ. ਗੁਰਜੰਟ ਸਿੰਘ ਚੀਮਾ, ਸ. ਪ੍ਰੀਤਮ ਸਿੰਘ ਭਾਣਾ, ਪ੍ਰੇਮ ਕੁਮਾਰ, ਰਜਿੰਦਰ ਦਾਸ ਰਿੰਕੂ, ਰਵੀ ਬੁੱਗਰਾ, ਗਗਨਦੀਪ ਪਿੱਪਲੀ, ਦੇਵੀ ਦਾਸ, ਐਮ.ਸੀ. ਕਮਲਜੀਤ ਸਿੰਘ, ਬੱਬੂ ਅਹੂਜਾ, ਬੱਬੂ ਹਿੰਮਤਪੁਰਾ ਬਸਤੀ, ਰਿੰਪਾ ਗੋਲੇਵਾਲਾ, ਗੁਰਤੇਜ ਸਿੰਘ ਖੋਸਾ ਚੇਅਰਮੈਨ ਤੋਂ ਇਲਾਵਾ ਹੋਰ ਹਾਜ਼ਰ ਸਨ।




