Uncategorized

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 100 ਮਹਿਲਾ ਉੱਦਮੀਆਂ ਨੂੰ ਨਗਦ ਇਨਾਮ ਤੇ ਫੁਲਕਾਰੀਆਂ ਦੇ ਕੇ ਕੀਤਾ ਸਨਮਾਨਿਤ

18 ਮਾਰਚ ਨੂੰ ਚੰਡੀਗੜ੍ਹ ਵਿੱਚ 2300 ਚੁਣੀਆਂ ਗਈਆਂ ਮਹਿਲਾਵਾਂ ਦਾ ਹੋਵੇਗਾ ਰਾਜ ਪੱਧਰੀ ਸਨਮਾਨ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ

ਖੰਨਾ 8 ਮਾਰਚ ( ਸੂਤਰ )

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਵੱਲੋਂ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਬਲਾਕ ਖੰਨਾ ਦੀਆਂ ਕਰੀਬ 100 ਮਹਿਲਾ ਉੱਦਮੀਆਂ ਨੂੰ ਨਗਦ ਰਾਸ਼ੀ, ਫੁਲਕਾਰੀ, ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਹਲਕਾ ਖੰਨਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿੱਚੋਂ ਮਹਿਲਾ ਉੱਦਮੀਆਂ ਜਿਨ੍ਹਾਂ ਨੇ ਦੋਹਰੀ ਜਿੰਮੇਵਾਰੀ ਨਿਭਾਉਂਦੇ ਹੋਏ ਜਿੱਥੇ ਆਪਣੀ ਪਰਿਵਾਰਕ ਜਿੰਮੇਵਾਰੀ ਚੁੱਕੀ ਹੋਈ ਹੈ ਉਥੇ ਸਮਾਜਿਕ ਖੇਤਰ ਵਿੱਚ ਅੱਗੇ ਵਧਣ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਹੈ। ਜਿਵੇਂ ਕਿ ਸੈਲਫ ਹੈਲਪ ਗਰੁੱਪਾਂ ਵਿੱਚ ਕੰਮ ਕੀਤੇ ਜਾਂ ਫਿਰ ਵਿਅਕਤੀਗਤ ਕੰਮ ਕਢਾਈ, ਬਣਾਈ, ਅਚਾਰ ਪਾਉਣਾ, ਮੁਰੱਬੇ ਪਾਉਣਾ, ਹੱਥੀ ਬੈਗ ਬਣਾਉਣਾ, ਬੇਕਰੀ ਦਾ ਕੰਮ, ਬੱਚਿਆਂ ਦੀਆਂ ਵਰਦੀਆਂ ਬਣਾਉਣਾ ਆਦਿ ਸੈਂਕੜੇ ਕੰਮ ਸਾਡੀਆਂ ਮਾਤਾਵਾਂ ਅਤੇ ਭੈਣਾਂ ਕਰਦੀਆਂ ਹਨ। ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਪ੍ਰੋਤਸਾਹਨ ਕਰਨ ਲਈ ਹਰ ਬਲਾਕ ਪੱਧਰ ਉੱਤੇ 100-100 ਮਹਿਲਾ ਉੱਦਮੀਆਂ ਦਾ ਇਸੇ ਲੜੀ ਤਹਿਤ ਸਨਮਾਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 11700 ਮਹਿਲਾ ਉੱਦਮੀਆਂ ਨੂੰ ਬਲਾਕ ਪੱਧਰ ‘ਤੇ ਸਨਮਾਨਤ ਕੀਤਾ ਜਾਵੇਗਾ। ਉਸ ਤੋਂ ਬਾਅਦ ਇਹਨਾਂ ਮਹਿਲਾਵਾਂ ਵਿੱਚੋਂ 2300 ਮਹਿਲਾਵਾਂ ਚੁਣੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ 18 ਮਾਰਚ ਨੂੰ ਵਿਕਾਸ ਭਵਨ, ਚੰਡੀਗੜ੍ਹ ਦੇ ਆਡੀਟੋਰੀਅਮ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ ਹਰੇਕ ਜ਼ਿਲ੍ਹੇ ਦੀਆਂ 100-100 ਮਹਿਲਾਵਾਂ ਜਿਨਾਂ ਨੇ ਪੰਜਾਬ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ ਨੂੰ ਚੁਣ ਕੇ ਹਰੇਕ ਮਹਿਲਾ ਨੂੰ ਸਰਟੀਫਿਕੇਟ, ਮੋਮੈਂਟੋ ਅਤੇ 25000 ਰੁਪਏ ਦੀ ਨਗਦ ਰਾਸ਼ੀ ਦਾ ਇਨਾਮ ਦੇ ਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹਨਾਂ ਮਹਿਲਾਵਾਂ ਨੂੰ ਦੇਖ ਕੇ ਸਾਡੀਆਂ ਹੋਰ ਮਾਤਾਵਾਂ ਅਤੇ ਭੈਣਾਂ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲੲਈ ਉਤਸ਼ਾਹਿਤ ਹੋਣਗੀਆਂ। ਪੰਜਾਬ ਸਰਕਾਰ ਨੇ ਇਹ ਵਿਭਾਗ ਮੈਨੂੰ ਦਿੱਤਾ ਹੋਇਆ ਹੈ। ਵਿਭਾਗ ਦੇ ਸਾਰੇ ਅਫਸਰਾਂ ਦਾ ਵੀ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ, 23 ਜ਼ਿਲ੍ਹਿਆਂ ਅਤੇ ਰਾਜ ਪੱਧਰ ‘ਤੇ ਪ੍ਰੋਗਰਾਮ ਉਲੀਕੇ ਹਨ। ਉਹਨਾਂ ਕਿਹਾ ਕਿ ਅੱਜ ਖੰਨਾ ਵਿੱਚ ਸਾਰੀਆਂ ਮਾਤਾਵਾਂ ਅਤੇ ਭੈਣਾਂ ਨੂੰ ਇਕੱਤਰ ਕਰਕੇ, ਬਣਦੇ ਨਗਦ ਇਨਾਮ ਦੇ ਨਾਲ ਨਾਲ ਫੁਲਕਾਰੀਆਂ, ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਉਹ ਆਪਣਾ ਸਿਰ ਉੱਚਾ ਚੁੱਕ ਕੇ ਆਪਣੀ ਉਪਜੀਵਕਾ ਨੂੰ ਹੋਰ ਵਧਾ ਸਕਣ।

Related Articles

Leave a Reply

Your email address will not be published. Required fields are marked *

Back to top button
error: Content is protected !!