ਦਿੜ੍ਹਬਾ ਪੁਲਿਸ ਵੱਲੋਂ ਮਿਤੀ 13.03.2026 ਤੋਂ 19.03.2026 ਤਕ ਐੱਨ.ਡੀ.ਪੀ.ਐੱਸ. ਐਕਟ ਤਹਿਤ 04 ਕੇਸ ਦਰਜ; 05 ਮੁਲਜ਼ਮ ਗ੍ਰਿਫਤਾਰ
10 ਕਿੱਲੋ ਭੁੱਕੀ ਚੂਰਾ ਪੋਸਤ, 40 ਨਸ਼ੀਲੀਆਂ ਗੋਲੀਆਂ ਅਤੇ 07 ਗ੍ਰਾਮ ਹੈਰੋਇਨ ਬਰਾਮਦ

ਦਿੜ੍ਹਬਾ, 21 ਮਾਰਚ ( ਸੂਤਰ )

ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਦਿੜ੍ਹਬਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 13.03.2026 ਤੋਂ 19.03.2026 ਤਕ ਐੱਨ.ਡੀ.ਪੀ.ਐੱਸ ਐਕਟ ਤਹਿਤ 04 ਕੇਸ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 05 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇਨ੍ਹਾਂ ਵੱਖ-ਵੱਖ ਮੁਕਦਮਿਆਂ ਵਿਚ 10 ਕਿੱਲੋ ਭੁੱਕੀ ਚੂਰਾ ਪੋਸਤ, 40 ਨਸ਼ੀਲੀਆਂ ਗੋਲੀਆਂ ਅਤੇ 07 ਗ੍ਰਾਮ ਹੈਰੋਇਨ ਬਰਾਮਦ ਕਰਵਾਈ ਗਈ ਹੈ।

ਇਸ ਤੋਂ ਇਲਾਵਾ ਨਸ਼ੇ ਦੀ ਦਲਦਲ ਵਿੱਚ ਫਸੇ 02 ਵਿਅਕਤੀਆਂ ਦੀ OOAT Centre ਵਿੱਚ ਰਜਿਸਟਰੇਸ਼ਨ ਕਰਵਾਕੇ ਦਵਾਈ ਦਿਵਾਈ ਗਈ ਅਤੇ 01 ਵਿਅਕਤੀ ਨੂੰ De-Addiction Centre ਵਿੱਚ ਭਰਤੀ ਕਰਵਾਇਆ ਗਿਆ ਹੈ।

ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 72 ਟਰੈਫਿਕ ਚਲਾਣ ਕੀਤੇ ਗਏ। ਅਮਨ ਕਾਨੂੰਨ ਵਿੱਚ ਖਲਲ ਪਾਉਣ ਵਾਲੇ 03 ਵਿਅਕਤੀਆਂ ਖਿਲਾਫ ਰੋਕੂ ਕਾਰਵਾਈ ਕੀਤੀ ਗਈ।

ਇਲਾਕੇ ਵਿੱਚ ਆਮ ਪਬਲਿਕ ਦੀ ਸੁਰੱਖਿਆ ਦੇ ਮੱਦੇਨਜ਼ਰ ਦਿਨ-ਰਾਤ ਸਮੇਂ ਨਾਕਾਬੰਦੀ ਅਤੇ ਪੈਟਰੋਲਿੰਗ ਦੌਰਾਨ 57 ਸ਼ੱਕੀ ਵਿਅਕਤੀਆਂ ਖਿਲਾਫ 172 ਬੀ.ਐਨ.ਐਸ.ਐਸ. ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਪਬਲਿਕ ਦੇ 12 ਗੁੰਮ/ਚੋਰੀ ਹੋਏ ਮੋਬਾਈਲ ਫੋਨ ਟਰੇਸ ਕਰ ਕੇ ਉਹਨਾਂ ਦੇ ਸਪੁਰਦ ਕੀਤੇ ਜਾ ਚੁੱਕੇ ਹਨ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।



