ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਦਰਪੇਸ਼ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ

ਲੁਧਿਆਣਾ 7 ਮਾਰਚ ( ਸੂਤਰ )

ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ਼) ਲੁਧਿਆਣਾ ਅਮਿਤ ਬੈਂਬੀ ਵੱਲੋਂ ਜਿਲ੍ਹਾ ਲੁਧਿਆਣਾ ਦੀਆ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰ, ਸਮੂਹ ਸਟਾਫ ਅਤੇ ਸੀਵਰੇਜ ਬੋਰਡ ਦੇ ਐਕਸੀਅਨ ਅਤੇ ਐਸ.ਡੀ.ਓ. ਨਾਲ ਰਿਵਿਊ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਬੈਂਬੀ ਵੱਲੋਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ, ਸੀਵਰ ਦੀ ਡੀ-ਸਿਲਟਿੰਗ ਦਾ ਕੰਮ, ਸਟਰੀਟ ਲਾਈਟਾ, ਵਾਟਰ ਟ੍ਰੀਟਮੈਂਟ ਪਲਾਂਟ, ਸਾਫ ਸਫਾਈ ਸਬੰਧੀ, ਸਵੱਛ ਭਾਰਤ ਮਿਸ਼ਨ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਆਦਿ ਮੁੱਦਿਆ ’ਤੇ ਵਿਚਾਰ ਚਰਚਾ ਕੀਤੀ ਗਈ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾ ਦਾ 15 ਦਿਨਾਂ ਬਾਅਦ ਜਾਇਜਾ ਲਿਆ ਜਾਵੇ ਅਤੇ ਕਮੀਆ ਨੂੰ ਤੁਰੰਤ ਹੱਲ ਕੀਤਾ ਜਾਵੇ।

ਇਸ ਮੌਕੇ ਜੁਆਇੰਟ ਡਿਪਟੀ ਡਾਇਰੈਕਟਰ ਕੁਲਵੀਰ ਸਿੰਘ ਬਰਾੜ, ਕਾਰਜ ਸਾਧਕ ਅਫਸਰ ਚਰਨਜੀਤ ਸਿੰਘ, ਹਰਨਰਿੰਦਰ ਸਿੰਘ, ਹੈਪੀ ਕੁਮਾਰ, ਮੋਹਿਤ ਸ਼ਰਮਾ, ਬਲਵੀਰ ਸਿੰਘ ਗਿੱਲ, ਵਿਕਾਸ ਉੱਪਲ ਅਤੇ ਅਮਨਦੀਪ ਸਿੰਘ ਵੀ ਹਾਜ਼ਰ ਸਨ।



