Uncategorized

ਰਾਜ ਪੱਧਰੀ ਸਮਾਗਮ ਦੇ ਤੌਰ ‘ਤੇ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ – ਗੁਲਪ੍ਰੀਤ ਸਿੰਘ ਔਲਖ

ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਵਾਂਸ਼ਹਿਰ, 7 ਮਾਰਚ ( ਸੂਤਰ )

ਪੰਜਾਬ ਸਰਕਾਰ ਵੱਲੋਂ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਖਟਕੜ ਕਲਾਂ ਵਿਖੇ ਰਾਜ ਪਧਰੀ ਸਮਾਗਮ ਦੇ ਤੌਰ ‘ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਹੁਣ ਤੋਂ ਹੀ ਸਮਾਗਮ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ।

ਇਸ ਦੌਰਾਨ ਉਨ੍ਹਾਂ ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਪੰਡਾਲ, ਸਟੇਜ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਸਾਊਂਂਡ ਸਿਸਟਮ,ਪੀਣ ਵਾਲੇ ਪਾਣੀ, ਫਾਇਰ ਬ੍ਰਿਗੇਡ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ, ਪ੍ਰਚਾਰ-ਪ੍ਰਸਾਰ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਮਿਹਨਤ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਲਵੀਰ ਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ ) ਅਵਨੀਤ ਕੌਰ,ਐਸ.ਡੀ.ਐਮ ਬੰਗਾ ਵਿਪਨ ਭੰਡਾਰੀ, , ਸਹਾਇਕ ਕਮਿਸ਼ਨਰ (ਜ) ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!