Uncategorized

ਮਿਸ਼ਨ ਪ੍ਰਗਤੀ : ਡੀ.ਆਈ.ਜੀ ਬਠਿੰਡਾ ਰੇਂਜ ਨੇ ਮੁਕਾਬਲੇ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਨੁਕਤੇ ਕੀਤੇ ਨੌਜਵਾਨਾਂ ਨਾਲ ਸਾਂਝੇ

ਮੁਕਾਬਲੇ ਪ੍ਰੀਖਿਆ ਲਈ ਸਰੀਰਕ ਸਿਖਲਾਈ 9 ਮਾਰਚ ਤੋਂ

ਬਠਿੰਡਾ, 7 ਮਾਰਚ ( ਸੂਤਰ )

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੇਣ ਸਬੰਧੀ ਸ਼ੁਰੂ ਕੀਤੇ ਗਏ ਮਿਸ਼ਨ ਓਰਾਗਤੀ ਤਹਿਤ ਡੀ.ਆਈ.ਜੀ. ਬਠਿੰਡਾ ਰੇਂਜ ਸ਼੍ਰੀ ਹਰਜੀਤ ਸਿੰਘ ਪਬਲਿਕ ਲਾਇਬ੍ਰੇਰੀ ਵਿਖੇ ਸਿੱਖਿਆ ਲੈ ਰਹੇ ਨੌਜਵਾਨਾਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੌਜਵਾਨ ਸਿਖਿਆਰਥੀਆਂ ਨੂੰ ਲੋਕ ਸੇਵਾ ਕਮਿਸ਼ਨ, ਫੌਜ, ਪੰਜਾਬ ਸੇਵਾ ਕਮਿਸ਼ਨ ਆਦਿ ਸਬੰਧੀ ਪ੍ਰੀਖਿਆਵਾਂ ਲਈ ਪੜ੍ਹਨ ਅਤੇ ਉਸ ਨੂੰ ਸਫ਼ਲਤਾ ਨਾਲ ਪਾਸ ਕਰਨ ਸਬੰਧੀ ਨੁਕਤੇ ਸਾਂਝੇ ਕੀਤੇ ।

ਉਨ੍ਹਾਂ ਦੱਸਿਆ ਕਿ ਮਿਸ਼ਨ ਪ੍ਰਗਤੀ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ-ਖਾਸ ਕਰਕੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ-ਜਿੰਨ੍ਹਾਂ ਦੀ ਗੁਣਵੱਤਾ ਅਤੇ ਕਿਫਾਇਤੀ ਕੋਚਿੰਗ ਸਹੂਲਤਾਂ ਤੱਕ ਪਹੁੰਚ ਨਹੀਂ ਹੈ, ਉਨ੍ਹਾਂ ਨੂੰ ਮਿਆਰੀ ਸਿੱਖਿਆ ਸਹੂਲਤ ਦੇਣਾ ਹੈ। ਉਨ੍ਹਾਂ ਦੱਸਿਆ ਕੇ ਵਿਦਿਆਰਥੀ ਜਿਸ ਵੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹ ਪਹਿਲਾਂ ਉਸ ਦੇ ਸਿਲੇਬਸ ਨੂੰ ਚੰਗੀ ਤਰ੍ਹਾਂ ਸਮਝਣ ਅਤੇ ਫੇਰ ਪੜ੍ਹਨ । ਉਨ੍ਹਾਂ ਦੱਸਿਆ ਕਿ ਹਰ ਇਕ ਵਿਦਿਆਰਥੀ ਆਪਣੀ ਰੁਚੀ ਅਤੇ ਲੋੜ ਅਨੁਸਾਰ ਨੋਟਸ ਤਿਆਰ ਕਰੇ ਤਾਂ ਜੋ ਪ੍ਰੀਖਿਆ ਦੌਰਾਨ ਆਪਣੇ ਨੋਟਿਸ ਪੜ੍ਹ ਕੇ ਵਿਦਿਆਰਥੀ ਨੂੰ ਸਭ ਯਾਦ ਰਹੇ ।

ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਮੈਡਮ ਸਸ਼ੀ ਸਿੱਕਾ ਨੇ ਜਿਨਸੀ ਸ਼ੋਸ਼ਣ, ਬਾਲ ਵਿਆਹ, ਨਸ਼ਾ ਮੁਕਤੀ ਅਤੇ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਦੇਣ ਸਬੰਧੀ ਜਾਣਕਾਰੀ ਸਾਂਝੀ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!