
ਲੁਧਿਆਣਾ, 10 ਮਾਰਚ ( ਸੂਤਰ )

ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵਲੋਂ ਜਾਰੀ ਨਿਰਦੇਸ਼ਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਵੱਲੋ ਬਾਲ ਭਿੱਖਿਆ ਦੀ ਰੋਕਥਾਮ ਲਈ ਸਥਾਨਕ ਦੁਰਗਾ ਮਾਤਾ ਮੰਦਿਰ, ਸ਼ੀਤਲਾ ਮਾਤਾ ਮੰਦਿਰ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਚੈਕਿੰਗ ਦੌਰਾਨ 5 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਵੀ ਕੀਤਾ ਗਿਆ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ‘ਤੇ ਠੱਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਦਿਆਂ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ।




