Uncategorized

ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਗੈਸ ਏਜੰਸੀਆਂ ਦੀ ਜਾਂਚ

ਜਲੰਧਰ 15 ਮਾਰਚ ( ਸੂਤਰ )


ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਗੈਸ ਏਜੰਸੀਆਂ ਦੀ ਜਾਂਚ ਕੀਤੀ ਗਈ।

ਕੰਟਰੋਲਰ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਸ਼੍ਰੀ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਭਾਗ ਵਲੋਂ ਮੌਜੂਦਾ ਸਥਿਤੀ ਨੂੰ ਦੇਖਦਿਆਂ ਜ਼ਿਲ੍ਹੇ ਵਿੱਚ ਲੋਕਾਂ ਨੂੰ ਗੈਸ ਸਿਲੰਡਰ ਲੋੜ ਅਨੁਸਾਰ ਨਿਰਵਿਘਨ ਢੰਗ ਨਾਲ ਮੁਹੱਈਆ ਕਰਵਾਉਣ ਲਈ ਵੱਖ-ਵੱਖ ਟੀਮਾਂ ਬਣਾਕੇ ਗੈਸ ਏਜੰਸੀਆਂ ਦੀ ਜਾਂਚ ਕੀਤੀ ਗਈ।

ਚੈਕਿੰਗ ਦੌਰਾਨ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਜਾਣੂ ਕਰਵਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਸਥਿਤੀ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ, ਇਸ ਲਈ ਨਿਯਮਾਂ ਮੁਤਾਬਕ ਸਪਲਾਈ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਵੱਖ-ਵੱਖ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਗੈਸ ਸਿਲੰਡਰਾਂ ਦੀ ਸਪਲਾਈ ’ਤੇ ਚੌਕਸੀ ਨਾਲ ਨਿਗ੍ਹਾ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਹਟ ਵਿੱਚ ਆ ਕੇ ਬਿਨ੍ਹਾਂ ਵਜ੍ਹਾ ਖ਼ਰੀਦਦਾਰੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਜਮ੍ਹਾਖੋਰੀ ਦਾ ਮਾਮਲਾ ਸਾਹਮਣਾ ਆਉਂਦਾ ਹੈ ਤਾਂ ਉਹ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਉਨ੍ਹਾਂ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਮੇਂ ਸਿਰ ਗੈਸ ਸਿਲੰਡਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਵਿੱਚ ਗੈਸ ਸਿਲੰਡਰਾਂ ਦੀ ਕਮੀ ਦੀ ਝੂਠੀ ਅਫਵਾਹ ਫੈਲਾ ਕੇ ਜਮ੍ਹਾਖੋਰੀ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!