ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਜਮੀਲ ਉਰ ਰਹਮਾਨ ਦੇ ਦਫ਼ਤਰ ਅੱਗੇ ਕਾਂਗਰਸ ਪਾਰਟੀ ਵੱਲੋਂ ਜ਼ੋਰਦਾਰ ਧਰਨਾ ਪ੍ਰਦਰਸ਼ਨ

ਮਾਲੇਰ ਕੋਟਲਾ 17 ਮਾਰਚ ( ਵਾਸ਼ਿਸ਼ਟ )

ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਹਲਕਾ ਮਲੇਰਕੋਟਲਾ ਵਿੱਚ ਸਥਾਨਕ ਵਿਧਾਇਕ ਡਾ. ਜਮੀਲ ਉਰ ਰਹਮਾਨ ਦੇ ਦਫ਼ਤਰ ਅੱਗੇ ਭਾਰੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਮਹਿਲਾਵਾਂ ਅਤੇ ਅਹੁਦੇਦਾਰ ਸਾਹਿਬਾਨ, ਵੱਲੋਂ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ।


ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ । ਆਪ ਸਰਕਾਰ ਨੇ 2022 ਦੀਆਂ ਚੋਣਾਂ ਦੌਰਾਨ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਲਗਭਗ 4 ਸਾਲ ਬੀਤ ਜਾਣ ਦੇ ਬਾਵਜੂਦ ਹਰ ਮਹਿਲਾ ਦੇ ਕਰੀਬ 48,000 ਰੁਪਏ ਬਣਦੇ ਹਨ।



ਇਹ ਸਾਰੀਆਂ ਮਾਵਾਂ ਤੇ ਭੈਣਾਂ ਦਾ ਹੱਕ ਹੈ, ਜਿਸਨੂੰ ਆਪ ਸਰਕਾਰ ਲੰਮੇ ਸਮੇਂ ਤੋਂ ਟਾਲ ਰਹੀ ਹੈ। ਅਸੀਂ ਇਹ ਹੱਕ ਲੈ ਕੇ ਰਹਾਂਗੇ ਅਤੇ ਮਹਿਲਾਵਾਂ ਨਾਲ ਹੋ ਰਹੀ ਇਸ ਧੋਖਾਧੜੀ ਦੇ ਖ਼ਿਲਾਫ਼ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੇ ਰਹਾਂਗੇ।



