Uncategorized

ਡੀ.ਜੀ.ਪੀ ਗੌਰਵ ਯਾਦਵ ਵੱਲੋਂ ਮੀਟ ਮਾਰਕੀਟ ਖੰਨਾ ਨੂੰ ਨਸ਼ਿਆਂ ਦੇ ਹੌਟਸਪੌਟ ਤੋਂ ਬਾਹਰ ਕੱਢਣ ਦੇ ਉਪਰਾਲਿਆਂ ਲਈ ਐਸ.ਡੀ.ਐਮ ਖੰਨਾ ਸਵਾਤੀ ਟਿਵਾਣਾ ਨੂੰ ਦਿੱਤਾ ਗਿਆ ਪ੍ਰਸ਼ੰਸਾ ਪੱਤਰ

ਡੀ.ਜੀ.ਪੀ ਗੌਰਵ ਯਾਦਵ ਵੱਲੋਂ ਮਿਲੇ ਪ੍ਰਸ਼ੰਸਾ ਪੱਤਰ ਲਈ ਐਸ.ਡੀ.ਐਮ ਸਵਾਤੀ ਟਿਵਾਣਾ ਨੇ ਜਤਾਇਆ ਆਭਾਰ

ਖੰਨਾ 18 ਮਾਰਚ ( ਸੂਤਰ )


ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ ਨੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਪੀ.ਸੀ.ਐਸ ਨੂੰ ਨਸ਼ਿਆਂ ਦੇ ਬਣੇ ਹੌਟਸਪੌਟ ਮੀਟ ਮਾਰਕੀਟ ਖੰਨਾ ਨੂੰ ਤੋੜਨ ਅਤੇ ਨਸ਼ਿਆਂ ਦਾ ਸਫਾਇਆ ਕਰਨ ਲਈ ਅਤੇ ਇਸ ਹੌਟਸਪੌਟ ਏਰੀਆ ਨੂੰ ਗੋਦ ਲੈ ਕੇ ਇਸ ਏਰੀਆ ਦੇ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਇਹਨਾਂ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ/ਉੱਚ ਸਿੱਖਿਆ ਦਿਵਾਉਣ ਲਈ ਸਕੂਲਾਂ ਵਿੱਚ ਦਾਖਲਾ ਕਰਵਾਉਣ ਅਤੇ ਬੇਰੁਜਗਾਰ ਵਿਅਕਤੀਆਂ/ਔਰਤਾਂ ਨੂੰ ਰੁਜਗਾਰ ਮੁਹੱਈਆਂ ਕਰਵਾਉਣ ਦੇ ਸ਼ਲਾਘਾਯੋਗ ਉਪਰਾਲੇ ਲਈ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਹੈ।

ਡੀ.ਜੀ.ਪੀ ਸ੍ਰੀ ਗੌਰਵ ਯਾਦਵ ਨੇ ਐਸ.ਡੀ.ਐਮ ਸ੍ਰੀਮਤੀ ਸਵਾਤੀ ਟਿਵਾਣਾ ਨੂੰ ਦਿੱਤੇ ਪ੍ਰਸ਼ੰਸਾ ਪੱਤਰ ਵਿੱਚ ਸ਼ਲਾਘਾ ਕਰਦਿਆਂ ਲਿਖਿਆ ਹੈ ਕਿ ਆਪ ਵੱਲੋਂ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦੀ ਆਪਸੀ ਤਾਲਮੇਲ ਕਰਕੇ ਬੜੀ ਮਿਹਨਤ ਅਤੇ ਲਗਨ ਨਾਲ ਅਹਿਮ ਭੂਮਿਕਾ ਨਿਭਾਉਂਦੇ ਹੋਏ ਨਸ਼ਿਆਂ ਦੇ ਬਣੇ ਹੌਟਸਪੌਟ ਨੂੰ ਤੋੜਨ ਅਤੇ ਨਸ਼ਿਆਂ ਦਾ ਸਫਾਇਆ (ਖਤਮ) ਕਰਨ ਲਈ ਹੌਟਸਪੌਟ ਏਰੀਆ ਮੀਟ ਮਾਰਕੀਟ ਖੰਨਾ ਨੂੰ ਗੋਦ ਲੈ ਕੇ ਇਸ ਏਰੀਆ ਦੇ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਇਹਨਾਂ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ/ਉੱਚ ਸਿੱਖਿਆ ਦਿਵਾਉਣ ਲਈ ਸਕੂਲਾਂ ਵਿੱਚ ਦਾਖਲਾ ਕਰਵਾਉਣ ਅਤੇ ਬੇਰੁਜਗਾਰ ਵਿਅਕਤੀਆਂ/ਔਰਤਾਂ ਨੂੰ ਰੁਜਗਾਰ ਮੁਹੱਈਆਂ ਕਰਵਾਉਣ ਵਿੱਚ ਸ਼ਲਾਘਾਯੋਗ ਉਪਰਾਲੇ ਕੀਤੇ ਗਏ ਹਨ।

ਡੀ.ਜੀ.ਪੀ ਗੌਰਵ ਯਾਦਵ ਨੇ ਪ੍ਰਸ਼ੰਸਾ ਪੱਤਰ ਵਿੱਚ ਐਸ.ਡੀ.ਐਮ ਸਵਾਤੀ ਟਿਵਾਣਾ ਨੂੰ ਅੱਗੇ ਕਿਹਾ ਹੈ ਕਿ ਇਸ ਤੋਂ ਇਲਾਵਾ ਆਪ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹਰ ਪੱਖ ਤੋਂ ਪੁਲਿਸ ਪ੍ਰਸਾਸ਼ਨ ਦਾ ਸਹਿਯੋਗ ਕਰਕੇ ਇਸ ਮੁਹਿੰਮ ਨੂੰ ਸਫਲ ਬਣਾਇਆ ਹੈ।

ਉਨ੍ਹਾਂ ਐਸ.ਡੀ.ਐਮ ਖੰਨਾ ਨੂੰ ਕਿਹਾ ਮੈਂ ਆਪ ਵੱਲੋਂ ਕੀਤੇ ਕੰਮਾਂ ਦੀ ਸਰਾਹਣਾ ਕਰਦਾ ਹਾਂ। ਇਹ ਪ੍ਰਸੰਸਾ ਪੱਤਰ ਤੁਹਾਨੂੰ ਦੇਣ ਸਮੇਂ ਖੁਸ਼ੀ ਅਨੁਭਵ ਕਰਦਾ ਹਾਂ ਅਤੇ ਆਸ ਕਰਦਾ ਹਾਂ ਕਿ ਭਵਿੱਖ ਵਿੱਚ ਵੀ ਆਪ ਆਪਣੀ ਡਿਊਟੀ ਇਸੇ ਤਰਾਂ ਲਗਨ ਅਤੇ ਤਨਦੇਹੀ ਨਾਲ ਨਿਭਾਓਗੇ।

ਐਸ.ਡੀ.ਐਮ ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਗੌਰਵ ਯਾਦਵ ਦਾ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸਬ ਡਿਵੀਜ਼ਨ ਖੰਨਾ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਲੋਕ ਜਾਗਰੂਕਤਾ ਫੈਲਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਅਤੇ ਲੋਕਾਂ ਦੀ ਭਲਾਈ ਲਈ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ ਤਾਂ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੱਕਿਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!