Uncategorized

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਭਗਵੰਤ ਮਾਨ ਸਰਕਾਰ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ - ਹਰਭਜਨ ਸਿੰਘ ਈਟੀਓ

ਅੰਮ੍ਰਿਤਸਰ, 20 ਮਾਰਚ ( ਸੂਤਰ )


ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਸ.ਪੀ.ਸੀ.ਐੱਲ ਗੈਸਟ ਹਾਉਸ ਵਿਖੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸੀਵਰੇਜ ਬੋਰਡ, ਮਿਊਂਨੀਸੀਪਲ ਕੌਂਸਲ, ਪੀ.ਐੱਸ.ਪੀ.ਸੀ.ਐੱਲ ਅਤੇ ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਹਾਜ਼ਰੀ ਭਰੀ।

ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਵਿਭਾਗ ਵਾਰ ਅਧਿਕਾਰੀਆਂ ਤੋਂ ਅਪਡੇਟ ਪ੍ਰਾਪਤ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ, ਉੱਚ ਗੁਣਵੱਤਾ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲ ਸਕੇ।

ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਜੰਡਿਆਲਾ ਗੁਰੂ ਹਲਕੇ ਨੂੰ ਵਿਕਾਸ ਦੇ ਨਵੇਂ ਮਾਪਦੰਡਾਂ ਤੱਕ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਟੀਮ ਵਰਕ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਵਿਕਾਸ ਦੇ ਟੀਚੇ ਸਮੇਂ ਸਿਰ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!