Uncategorized

ਈਦ-ਉਲ ਫ਼ਿਤਰ ਦੇ ਮੌਕੇ ਤੇ ਮੁੱਖ ਮੰਤਰੀ ਪੰਜਾਬ ਦੀ ਆਮਦ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਲਿਆ ਪ੍ਰਬੰਧਾਂ ਦਾ ਜਾਇਜਾ

ਕਿਹਾ, ਮੁੱਖ ਮੰਤਰੀ ਪੰਜਾਬ ਸਥਾਨਕ ਵੱਡੀ ਈਦਗਾਹ ਵਿਖੇ ਪੁਹੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦੇਣਗੇ

ਮਾਲੇਰਕੋਟਲਾ 20 ਮਾਰਚ ( ਵਾਸ਼ਿਸ਼ਟ )


ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਦੇ ਮੌਕੇ ‘ਤੇ ਈਦਗਾਹ ਮਲੇਰਕੋਟਲਾ ਵਿਖੇ ਮਨਾਏ ਜਾ ਰਹੇ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਦਾ ਅਗੇਤੇ ਤੌਰ ‘ਤੇ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ਼ ਐਸ.ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਹੋਰਨਾਂ ਅਧਿਕਾਰੀਆਂ ਸਮੇਤ ਈਦਗਾਹ ਦਾ ਦੌਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਈਦ ਦਾ ਪਵਿੱਤਰ ਤਿਓਹਾਰ ਪ੍ਰੇਮ ਅਤੇ ਆਪਸੀ ਭਾਈਚਾਰੇ ਦਾ ਪੈਗਾਮ ਲੈ ਕੇ ਆਉਂਦਾ ਹੈ , ਇਸ ਪਵਿੱਤਰ ਤਿਓਹਾਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਈਦ ਦੇ ਪਵਿੱਤਰ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਸੇਸ਼ ਤੌਰ ਤੇ ਭਾਰਤ ਦੇ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਲਈ ਪਹੁੰਚ ਰਹੇ ਹਨ ।

ਉਨ੍ਹਾਂ ਐਸ.ਡੀ.ਐਮ ਮਲੇਰਕੋਟਲਾ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਪੰਜਾਬ ਦੀ ਆਮਦ ਨੂੰ ਲੈ ਕੇ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਇਆ ਜਾਵੇ । ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਸਜਿਦਾਂ ਅਤੇ ਈਦਗਾਹਾਂ ਦੇ ਆਸ-ਪਾਸ ਖ਼ਾਸ ਸਫਾਈ ਅਤੇ ਲਾਈਟਿੰਗ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

ਐਸ.ਐਸ.ਪੀ ਨੇ ਗਗਨ ਅਜੀਤ ਸਿੰਘ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਸਪੈਸ਼ਲ ਪੁਲਿਸ ਟੀਮਾਂ ਲਗਾਈਆਂ ਗਈਆਂ ਹਨ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਲੇਰਕੋਟਲਾ ਹਰਬੰਸ ਸਿੰਘ,ਐਸ.ਪੀ. ਗੁਰਸ਼ਰਨਜੀਤ ਸਿੰਘ,ਡੀ.ਐਸ.ਪੀ. ਮਾਨਵਜੀਤ ਸਿੰਘ, ਡੀ.ਐਸ.ਪੀ. ਸਤੀਸ ਕੁਮਾਰ,ਐਸ.ਡੀ.ਓ. ਇੰਜ.ਅਮਨਦੀਪ ਸਿੰਘ,ਇੰਜ.ਮਨਪ੍ਰੀਤ ਸਿੰਘ,ਡੀ.ਡੀ.ਪੀ.ਓ ਰੂਪ ਸਿੰਘ,ਇੰਜ ਹਰਮੁਨੀਤ ਸਿੰਘ , ਈਦਗਾਹ ਕਮੇਟੀ ਪ੍ਰਧਾਨ ਮੁਹੰਮਦ ਨਜ਼ੀਰ, ਜਰਨਲ ਸਕੱਤਰ ਡਾ. ਅਬਦੁਲ ਗਫਾਰ, ਜਹੂਰ ਅਹਿਮਦ ਚੌਹਾਨ, ਅਸ਼ਰਫ ਨੰਦਨ, ਨਿਸਾਰ ਅਹਿਮਦ ਥਿੰਦ, ਮੁਹੰਮਦ ਸਾਬਰ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!