Uncategorized

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਸੁਨਹਿਰਾ ਮੌਕਾ ਅਗਨੀਵੀਰ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ

ਅੰਮ੍ਰਿਤਸਰ 20 ਮਾਰਚ


ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ.ਰੁਪਿੰਦਰ ਪਾਲ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ 13 ਮਾਰਚ 2026 ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਰੋਜਗਾਰ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ ਇਸ ਵਿੱਚ ਉਮਰ ਸੀਮਾ 18 ਤੋਂ 22 ਸਾਲ ਅਤੇ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜਿਕਲੀ ਫਿਟ ਹੋਣੇ ਚਾਹੀਦੇ ਹਨ।

ਇੱਥੇ ਇਹ ਦੱਸਣਯੋਗ ਹੈ ਕਿ ਪਹਿਲਾਂ ਦੀ ਉਮਰ ਸੀਮਾ 21 ਸਾਲ ਤੋਂ ਵੱਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ। ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ। ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ www.joinindianarmy.nic.in ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ ਅਤੇ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!